Tuesday, May 05, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 05, 2026 07:14 PM

*— ਪੁਲਿਸ ਟੀਮਾਂ ਨੇ 77 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 33 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 430ਵੇਂ ਦਿਨ 126 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

105ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 26, 729 ਹੋ ਗਈਆਂ ਬਨ।

ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 33 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 430ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 614 ਗ੍ਰਾਮ ਹੈਰੋਇਨ, 733 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 430 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62, 639 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

CM ਮਾਨ ਨੇ ਰਾਸ਼ਟਰਪਤੀ ਕੋਲ ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਵੱਡੀ ਖ਼ਬਰ: ਇੰਡੀਗੋ ਦੀ ਫਲਾਈਟ 'ਚ ਫਟਿਆ ਪਾਵਰ ਬੈਂਕ

ਡਿਪਟੀ ਸਪੀਕਰ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਬਿਜਲੀ ਮੰਤਰੀ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ 24 ਘੰਟੇ ਦਾ ਅਲਟੀਮੇਟਮ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਮਾਨ

ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਿਲ ਗਈ ਵੱਡੀ ਸਿਹਤ ਸਹੂਲਤ

ਭਾਜਪਾ 'ਚ ਸ਼ਾਮਿਲ ਹੋਏ ਰਾਘਵ ਚੱਢਾ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ