Wednesday, May 06, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 06, 2026 07:41 PM

*— ਪੁਲਿਸ ਟੀਮਾਂ ਨੇ 57 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 431ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 110 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

106ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 308 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 27, 037 ਹੋ ਗਈਆਂ ਬਨ।

ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 431ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂ4 1.5 ਕਿਲੋ ਹੈਰੋਇਨ, 2321 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 30, 088 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 431 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62, 802 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ - CM ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ*

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਐਸ.ਸੀ.ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਅਤੇ ਨੋਡਲ ਅਫ਼ਸਰ ਜਨਗਣਨਾ ਪੰਜਾਬ ਤਲਬ

ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ CM ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਮੋਹਾਲੀ ਵਿੱਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ

ਕਪੂਰਥਲਾ ਵਿੱਚ ਮਾਂ ਨੇ ਆਪਣੇ ਦੋ ਬੱਚਿਆਂ ਸਮੇਤ ਨਦੀ ਵਿੱਚ ਮਾਰੀ ਛਾਲ