Sunday, May 10, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 10, 2026 07:10 PM

*— ਪੁਲਿਸ ਟੀਮਾਂ ਨੇ 94 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 28 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 435ਵੇਂ ਦਿਨ 7.8 ਕਿਲੋਗ੍ਰਾਮ ਹੈਰੋਇਨ ਸਮੇਤ 67 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

110ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 27, 098 ਹੋ ਗਈ।

ਇਸ ਤੋਂ ਇਲਾਵਾ 94 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 435ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 581 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12, 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 434 ਦਿਨਾਂ 'ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63, 385 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ

ਅੰਮ੍ਰਿਤਸਰ ਜੇਲ੍ਹ ਵਿੱਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” 13 ਮਈ ਨੂੰ

ਅਦਾਲਤ ਨੇ ਮੰਤਰੀ ਸੰਜੀਵ ਅਰੋੜਾ ਦਾ ਈਡੀ ਨੂੰ ਦਿੱਤਾ 7 ਦਿਨ ਦਾ ਰਿਮਾਂਡ

ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮੋਹਾਲੀ 'ਚ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਗਾਉਣ ਵਾਲੀ ਔਰਤ ਦੀ ਇਲਾਜ ਦੌਰਾਨ ਮੌਤ