Tuesday, May 12, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 12, 2026 07:37 PM

*— ਪੁਲਿਸ ਟੀਮਾਂ ਨੇ 66 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 28 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 437ਵੇਂ ਦਿਨ 105 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 12 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

112ਵੇਂ ਦਿਨ, ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 213 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28, 551 ਹੋ ਗਈ।

ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 437ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 847 ਗ੍ਰਾਮ ਹੈਰੋਇਨ, 2 ਕਿਲੋ ਗਾਂਜਾ, 46 ਕਿਲੋ ਭੁੱਕੀ, 392 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 437 ਦਿਨਾਂ ’ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63, 707 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਨਗਰ ਨਿਗਮ ਚੋਣਾਂ: ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੇ ਵੇਰਵੇ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਚੋਣ ਕਮਿਸ਼ਨ

CM ਮਾਨ ਨੇ ਵਿੱਚ 10ਵੀਂ ਜਮਾਤ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

26 ਘੰਟਿਆਂ ਵਿੱਚ ਤਿੰਨ ਕਤਲ ਕਰਨ ਵਾਲਾ ਸਾਈਕੋਕਿਲਰ ਐਨਕਾਊਂਟਰ 'ਚ ਢੇਰ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ

10ਵੀਂ ਜਮਾਤ ਵਿੱਚ ਪੰਜਾਬ ਭਰ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ ਨੂੰ ਲੈ ਕੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ