Wednesday, May 13, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 13, 2026 08:11 PM

*— ਪੁਲਿਸ ਟੀਮਾਂ ਨੇ 102 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 438ਵੇਂ ਦਿਨ 5.9 ਕਿਲੋ ਹੈਰੋਇਨ ਸਮੇਤ 92 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 13 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

113ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 268 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28, 819 ਹੋ ਗਈ।

ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 438ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.9 ਕਿਲੋ ਹੈਰੋਇਨ, 273 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5315 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 438 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63, 869 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਕੋਈ ਕਮੀ ਨਹੀਂ ਆਵੇਗੀ, ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ CM ਮਾਨ ਨੂੰ ਦਿੱਤਾ ਭਰੋਸਾ

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਧਮਕਾਉਣ ਦੀ ਸਿਆਸਤ ਸ਼ੁਰੂ: CM ਮਾਨ

ਟੀਵਾਈਈ ਚੰਡੀਗੜ੍ਹ ਚੈਪਟਰ ਫਾਈਨਲ 2025-26, ਨੌਜਵਾਨਾਂ ਦਾ ਸ਼ਾਨਦਾਰ ਪ੍ਰਦਰਸ਼ਨ, ਸਕੂਲੀ ਵਿਦਿਆਰਥੀਆਂ ਨੇ ਲਾਈਵ ਸਟਾਰਟਅੱਪ ਪੇਸ਼ ਕੀਤੇ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਵਫ਼ਦ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ