Saturday, May 16, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 15, 2026 07:26 PM

— ਪੁਲਿਸ ਟੀਮਾਂ ਨੇ 102 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 440ਵੇਂ ਦਿਨ 93 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 15 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

115ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 276 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29, 385 ਹੋ ਗਈ।

ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 440ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 286 ਗ੍ਰਾਮ ਹੈਰੋਇਨ, 7 ਕਿਲੋ ਭੁੱਕੀ, 318 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10, 330 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 440 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64, 173 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹੁਸ਼ਿਆਰਪੁਰ 'ਚ ਬੋਰਵੈੱਲ ਵਿੱਚ ਡਿੱਗਿਆ 3 ਸਾਲ ਦਾ ਬੱਚਾ

ਸੁਰਜੀਤ ਸਿੰਘ ਰੱਖੜਾ 'ਆਪ' ਵਿੱਚ ਸ਼ਾਮਲ ਹੋਣਗੇ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ, ਮੋਹਾਲੀ ਬਾਰਡਰ 'ਤੇ ਹੋਈ ਪੁਲਿਸ ਨਾਲ ਝੜਪ

ਪਟਿਆਲਾ ਕੇਂਦਰੀ ਜੇਲ੍ਹ ’ਚੋਂ ਤਿੰਨ ਕੈਦੀ ਫਰਾਰ

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ