Saturday, May 16, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਗੈਂਗਸਟਰਾਂ ‘ਤੇ ਵਾਰ ਦਾ 116ਵਾਂ ਦਿਨ: ਪੰਜਾਬ ਪੁਲਿਸ ਵੱਲੋਂ 598 ਥਾਵਾਂ ‘ਤੇ ਛਾਪੇਮਾਰੀ; 315 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 16, 2026 07:44 PM

*— ਪੁਲਿਸ ਟੀਮਾਂ ਨੇ 124 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 29 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*

ਚੰਡੀਗੜ੍ਹ, 16 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 116ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 598 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

116ਵੇਂ ਦਿਨ, ਪੁਲਿਸ ਟੀਮਾਂ ਨੇ 8 ਹਥਿਆਰਾਂ ਸਮੇਤ 315 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29, 700 ਹੋ ਗਈ।

ਇਸ ਤੋਂ ਇਲਾਵਾ 124 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 29 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: CM ਮਾਨ

ਨਗਰ ਨਿਗਮ ਚੋਣਾਂ ਪੰਜਾਬ: IAS/ਸੀਨੀਅਰ PCS ਅਧਿਕਾਰੀ ਜਨਰਲ ਆਬਜ਼ਰਵਰਾਂ ਵਜੋਂ ਕੀਤੇ ਗਏ ਨਿਯੁਕਤ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ

ਸੁਰਜੀਤ ਰੱਖੜਾ 'ਆਪ' ਵਿੱਚ ਸ਼ਾਮਲ

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਮੁੜ ਈਡੀ ਰਿਮਾਂਡ 'ਤੇ

ਅੰਮ੍ਰਿਤਸਰ ਏਅਰਪੋਰਟ ’ਤੋਂ ਪੌਣੇ ਤਿੰਨ ਕਰੋੜ ਦਾ ਸੋਨਾ ਬਰਾਮਦ

ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕਰੀਬ ਨੌਂ ਘੰਟੇ ਬਾਅਦ ਸੁਰੱਖਿਅਤ ਕੱਢਿਆ 

Punjab: ਸਰਕਾਰੀ ਰਿਹਾਇਸ਼ ਤੋਂ ਮਹਿਲਾ ਐਸਡੀਐਮ ਗ੍ਰਿਫ਼ਤਾਰ

ਵਿਜੀਲੈਂਸ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ