Tuesday, May 19, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 19, 2026 08:35 PM

- ਪੁਲਿਸ ਟੀਮਾਂ ਨੇ 133 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 17 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
- ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
- ਯੁੱਧ ਨਸ਼ਿਆਂ ਵਿਰੁੱਧ ਦੇ 444ਵੇਂ ਦਿਨ 4.2 ਕਿਲੋ ਹੈਰੋਇਨ ਸਮੇਤ 104 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 19 ਮਈ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 119ਵੇਂ ਦਿਨ ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ 13 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30, 475 ਹੋ ਗਈ ਹੈ।

ਇਸ ਤੋਂ ਇਲਾਵਾ 133 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 444ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋਗ੍ਰਾਮ ਹੈਰੋਇਨ, 685 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9470 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 444 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64, 756 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

BKI ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਜਨਗਣਨਾ 2027: SC ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ 'ਚ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ SC ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: CM ਮਾਨ

ਵੱਡੀ ਖ਼ਬਰ: 'ਆਪ' ਵਿਧਾਇਕ ਦੇ ਪਤੀ ਦੇ ਨਾਮਜ਼ਦਗੀ ਪੱਤਰ ਰੱਦ

ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ

ਜਲੰਧਰ 'ਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ: SGPC ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ