Wednesday, May 27, 2026
ਤਾਜਾ ਖਬਰਾਂ
ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

Punjab

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 27, 2026 07:20 PM

*— ਪੁਲਿਸ ਟੀਮਾਂ ਨੇ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 12 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 452ਵੇਂ ਦਿਨ 3.5 ਕਿਲੋ ਹੈਰੋਇਨ ਸਮੇਤ 16 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 27 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 369 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

127ਵੇਂ ਦਿਨ ਪੁਲਿਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32, 305 ਹੋ ਗਈਆਂ।

ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 452ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 16 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ ਅਤੇ 64, 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 452 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65, 530 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

14,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ 'ਚ ਵਿਆਹ ਦਾ ਖਾਣਾ ਖਾ ਕੇ 72 ਤੋਂ ਵੱਧ ਮਹਿਮਾਨ ਹੋਏ ਬਿਮਾਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਕਟਾਰੂਚੱਕ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਸ਼ਰਾਬ ਲਈ ਪੈਸੇ ਨਾ ਦੇਣ 'ਤੇ ਸਿਰ ਤੇ ਪੱਥਰ ਮਾਰ-ਮਾਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨੀਲੇ ਡਰੰਮ 'ਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ - ਕਾਹਲਵਾਂ

ਠੇਕੇ 'ਤੇ ਰੱਖੇ ਅਧਿਆਪਕਾਂ ਦੇ ਸ਼ੋਸ਼ਣ 'ਤੇ ਹਾਈ ਕੋਰਟ ਦੀ ਦੋ-ਟੁੱਕ: ਸੰਸਥਾਵਾਂ ਵਰਤ ਕੇ ਸੁੱਟ ਨਹੀਂ ਸਕਦੀਆਂ

8 ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਪੰਜ ਗ੍ਰਿਫ਼ਤਾਰ