Friday, May 29, 2026
ਤਾਜਾ ਖਬਰਾਂ
ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਅਮ੍ਰਿਤ ਮਾਨ ਨੇ ਪਾਵਰ-ਪੈਕਡ ਈਪੀ ‘Maan Made’ ਕੀਤਾ ਰਿਲੀਜ਼ – ‘Black Bull’ ਦਾ ਵੀਡੀਓ ਆਉਟਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 29, 2026 08:39 PM

— ਪੁਲਿਸ ਟੀਮਾਂ ਨੇ 96 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 9 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 454ਵੇਂ ਦਿਨ 58 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 29 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 129ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 438 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

129ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32, 553 ਹੋ ਗਈਆਂ।

ਇਸ ਤੋਂ ਇਲਾਵਾ 96 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 09 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 454ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 366 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 1855 ਨਸ਼ੀਲੀਆਂ ਗੋਲੀਆਂ ਅਤੇ 29, 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 454 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65, 775 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਪ ਦੀ ਇਤਿਹਾਸਕ ਜਿੱਤ: ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; 'ਈ.ਡੀ. ਪਾਰਟੀ' (ਭਾਜਪਾ) ਪੰਜਵੇਂ ਸਥਾਨ 'ਤੇ ਖਿਸਕੀ: CM ਮਾਨ

ਮਿਊਂਸਪਲ ਚੋਣਾਂ: ਵੜਿੰਗ ਨੇ ਡਟ ਕੇ ਮੁਕਾਬਲਾ ਕਰਨ ਲਈ ਕਾਂਗਰਸੀ ਵਰਕਰਾਂ ਦੀ ਸ਼ਲਾਘਾ ਕੀਤੀ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਨਗਰ ਨਿਗਮ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਹੁਣ ਤੱਕ ਆਪ ਨੇ 759 ਵਾਰਡ ਜਿੱਤੇ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

CM ਮਾਨ ਨੇ ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ