Thursday, June 11, 2026
ਤਾਜਾ ਖਬਰਾਂ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ

Punjab

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 11, 2026 06:28 PM

*— ਪੁਲਿਸ ਟੀਮਾਂ ਨੇ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 4 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 467ਵੇਂ ਦਿਨ 1.2 ਕਿਲੋ ਹੈਰੋਇਨ ਸਮੇਤ 104 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 11 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 142ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

142ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 360 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 36, 023 ਹੋ ਗਈ ਹੈ।

ਇਸ ਤੋਂ ਇਲਾਵਾ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 4 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 467ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 1.2 ਕਿਲੋ ਹੈਰੋਇਨ, 3 ਕਿਲੋ ਭੁੱਕੀ, 257 ਨਸ਼ੀਲੀਆਂ ਗੋਲੀਆਂ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 467 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67, 833 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ 'ਚ 30 PCS ਅਫਸਰਾਂ ਦੀਆਂ ਬਦਲੀਆਂ

ਪੰਜਾਬ 'ਚ 4 IAS ਅਫਸਰਾਂ ਦਾ ਤਬਾਦਲਾ

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਬਹਿਬਲ ਕਲਾਂ ਗੋਲੀ ਕਾਂਡ: ਗਿਆਨੀ ਰਘਬੀਰ ਨੇ ਐਸਆਈਟੀ ਕੋਲ ਬਿਆਨ ਦਰਜ ਕਰਵਾਇਆ

ਪੰਜਾਬ ਦੇ ਤਰੁਣ ਚੁੱਘ ਬਿਨਾਂ ਮੁਕਾਬਲੇ ਹੀ ਬਣੇ ਰਾਜ ਸਭਾ ਮੈਂਬਰ

ਹਰਪਾਲ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਗੜ੍ਹੀ

140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ

ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ