Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 14, 2026 06:49 PM

*— ਪੁਲਿਸ ਟੀਮਾਂ ਨੇ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 2 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 470ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

145ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 302 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36, 932 ਹੋ ਗਈਆਂ।

ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 2 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 470ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋ ਹੈਰੋਇਨ, 250 ਨਸ਼ੀਲੀਆਂ ਗੋਲੀਆਂ ਅਤੇ 9500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 470 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68, 247 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ 5 PCS ਅਧਿਕਾਰੀਆਂ ਦੀਆਂ ਬਦਲੀਆਂ