Thursday, June 18, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 16, 2026 07:50 PM

— ਪੁਲਿਸ ਟੀਮਾਂ ਨੇ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 2 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁੱਧ ਦੇ 472ਵੇਂ ਦਿਨ 80 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 16 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 147ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

147ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37, 507 ਹੋ ਗਈਆਂ।

ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 472ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 740 ਗ੍ਰਾਮ ਹੈਰੋਇਨ, 1062 ਨਸ਼ੀਲੀਆਂ ਗੋਲੀਆਂ ਅਤੇ 16000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 472 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 68, 514 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਕਾਬੂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਸੰਧਵਾਂ

437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ - ਅਮਨ ਅਰੋੜਾ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

ਹਰਪਾਲ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਿਲ ਰਿਹਾ ਮੁਫ਼ਤ