Monday, June 29, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 29, 2026 08:30 PM

*— ਪੁਲਿਸ ਟੀਮਾਂ ਨੇ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 485ਵੇਂ ਦਿਨ 4.9 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 29 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 160ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 574 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਪੁਲਿਸ ਟੀਮਾਂ ਨੇ 160ਵੇਂ ਦਿਨ ਦੋ ਹਥਿਆਰਾਂ ਸਮੇਤ 393 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 41, 778 ਹੋ ਗਈ।

ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 485ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 4.9 ਕਿਲੋ ਹੈਰੋਇਨ, 224 ਨਸ਼ੀਲੀਆਂ ਗੋਲੀਆਂ ਅਤੇ 4200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 485 ਦਿਨਾਂ 'ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 70, 595 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਜਥੇਦਾਰ ਨੇ ਸਰਕਾਰ ਨੂੰ ''ਸਤਿਕਾਰ ਸੋਧ ਐਕਟ'' ਵਿਚ ਸੋਧ ਕਰਨ ਲਈ ਦਿੱਤਾ ਇਕ ਮਹੀਨੇ ਦਾ ਸਮਾਂ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ

ਵੱਡੀ ਖ਼ਬਰ: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਆਇਆ ਭੂਚਾਲ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ

CM ਮਾਨ ਨੇ 'ਸੂਰਮਾ' ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮਾ' ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ

Breaking: ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ, ਪੜ੍ਹੋ ਵੇਰਵਾ