Tuesday, June 30, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | June 30, 2026 06:20 PM

*— ਪੁਲਿਸ ਟੀਮਾਂ ਨੇ 169 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 486ਵੇਂ ਦਿਨ 19 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 30 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 161ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 674 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

161ਵੇਂ ਦਿਨ ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 382 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 42, 160 ਹੋ ਗਈਆਂ।

ਇਸ ਤੋਂ ਇਲਾਵਾ 169 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 486ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 19 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 354 ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ 620 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 486 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 70, 711 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਕਲਯੁਗੀ ਮਾਂ ਨੇ ਆਪਣੇ ਹੀ ਤਿੰਨ ਬੱਚਿਆਂ ਨੂੰ ਨਹਿਰ ਵਿੱਚ ਸੁੱਟ ਕੇ ਕੀਤੀ ਹੱਤਿਆ

ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ; 10 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

'ਮੁੱਖ ਮੰਤਰੀ ਸਿਹਤ ਯੋਜਨਾ': ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; CM ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: CM ਮਾਨ

ਪੰਜਾਬ 'ਚ ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ

ਖੇਤੀਬਾੜੀ ਵਿਗਿਆਨੀਆਂ ਨੇ ਨਰਮੇਂ ਦੀ ਫਸਲ ਸਬੰਧੀ ਜਾਰੀ ਕੀਤੀ ਐਡਵਾਇਜਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ