Sunday, July 05, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 05, 2026 07:29 PM

*—ਪੁਲਿਸ ਟੀਮਾਂ ਨੇ 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*—ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*—ਯੁੱਧ ਨਸ਼ਿਆਂ ਵਿਰੁੱਧ ਦੇ 491ਵੇਂ ਦਿਨ 103 ਨਸ਼ਾ ਤਸਕਰ 14.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*

ਚੰਡੀਗੜ੍ਹ, 5 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 166ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 704 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

166ਵੇਂ ਦਿਨ, ਪੁਲਿਸ ਟੀਮਾਂ ਨੇ 405 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44102 ਹੋ ਗਈ ਹੈ।

ਇਸ ਤੋਂ ਇਲਾਵਾ, 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 491ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.6 ਕਿਲੋਗ੍ਰਾਮ ਹੈਰੋਇਨ, 600 ਗ੍ਰਾਮ ਅਫੀਮ, 25 ਕਿਲੋਗ੍ਰਾਮ ਭੁੱਕੀ, 833 ਨਸ਼ੀਲੀਆਂ ਗੋਲੀਆਂ ਅਤੇ 13380 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, ਸਿਰਫ 491 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71, 864 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਪੰਥਕ ਇਕੱਠ ਦੌਰਾਨ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ ਗੁਰਮਤਾ

ਪੰਥਕ ਇਕੱਠ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮੁੱਖ ਮੰਤਰੀ ਪੰਜਾਬ ਖਿਲਾਫ ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ

ਸੁੱਤੇ ਪਏ ਕਿਸਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ

'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

ਵਿਧਾਇਕਾ ਅਨਮੋਲ ਗਗਨ ਮਾਨ ਦਾ ਵਾਅਦਾ ਹੋਇਆ ਪੂਰਾ, ਬਹਾਦਰ ਸਿੰਘ ਓਕੇ ਬਣੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ