Thursday, July 23, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Punjab

ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 23, 2026 07:27 PM

*— ਪੁਲਿਸ ਟੀਮਾਂ ਨੇ 288 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
*— ਯੁੱਧ ਨਸ਼ਿਆਂ ਵਿਰੁਧ ਦੇ 509ਵੇਂ ਦਿਨ 94 ਨਸ਼ਾ ਤਸਕਰ 7.6 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ*

ਚੰਡੀਗੜ੍ਹ, 23 ਜੁਲਾਈ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 184ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 776 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਅੱਜ 184ਵੇਂ ਦਿਨ, ਪੁਲਿਸ ਟੀਮਾਂ ਨੇ 472 ਵਿਅਕਤੀਆਂ ਨੂੰ ਪੰਜ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਕੁੱਲ 52, 174 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 288 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 509ਵੇਂ ਦਿਨ ਵੀ ਜਾਰੀ ਰੱਖਦਿਆਂ ਜਿਸ ਵਿੱਚ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.6 ਕਿਲੋ ਹੈਰੋਇਨ, 1 ਕਿਲੋ ਅਫੀਮ, 538 ਨਸ਼ੀਲੀਆਂ ਗੋਲੀਆਂ ਅਤੇ 10.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 509 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74411 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ 3 ਅਗਸਤ ਤੋਂ ਸੁਰੂ

23 ਹੋਰ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, ਜਲ ਸਰੋਤ ਮੰਤਰੀ ਵੱਲੋਂ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ, ਮੰਗਾਂ ਦਾ ਜਲਦ ਹੋਵੇਗਾ ਹੱਲ: ਹਰਪਾਲ ਚੀਮਾ

ਹਰਪਾਲ ਚੀਮਾ ਵੱਲੋਂ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ