Monday, August 10, 2026

Punjab

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 10, 2026 08:43 PM

*— ਪੁਲਿਸ ਟੀਮਾਂ ਨੇ 257 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁਧ ਦੇ 527ਵੇਂ ਦਿਨ 1.6 ਕਿਲੋ ਹੈਰੋਇਨ ਸਮੇਤ 137 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 10 ਅਗਸਤ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 638 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

202ਵੇਂ ਦਿਨ, ਪੁਲਿਸ ਟੀਮਾਂ ਨੇ 15 ਹਥਿਆਰਾਂ ਸਮੇਤ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59, 021 ਹੋ ਗਈਆਂ।

ਇਸ ਤੋਂ ਇਲਾਵਾ 257 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 527ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 137 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 2103 ਨਸ਼ੀਲੀਆਂ ਗੋਲੀਆਂ ਅਤੇ 1450 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 527 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 689 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ, ਵਿਧਾਨ ਸਭਾ 'ਚ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ

ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ: ਵਿਧਾਨ ਸਭਾ ਵੱਲੋਂ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026' ਸਰਬਸੰਮਤੀ ਨਾਲ ਪਾਸ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ