— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 126 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 409ਵੇਂ ਦਿਨ 1.4 ਕਿਲੋ ਹੈਰੋਇਨ ਸਮੇਤ 126 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
84ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21, 154 ਹੋ ਗਈਆਂ।
ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 409ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, 5.4 ਕਿਲੋ ਅਫੀਮ, 69 ਕਿਲੋ ਭੁੱਕੀ, 558 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.91 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 409 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58, 829 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।