Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 08:01 PM

*ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ, ਸਰਹੱਦ ਪਾਰੋਂ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਲਈ ਪੂਰੀ ਤਰ੍ਹਾਂ ਵਚਨਬੱਧ : ਡੀਜੀਪੀ ਗੌਰਵ ਯਾਦਵ*

ਚੰਡੀਗੜ੍ਹ 23 ਜੂਨ: ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਗਈ ਹੈ।

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਐਂਟੀ- ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਪੰਜਾਬ ਭਰ ਵਿੱਚ ਮੁਹਿੰਮ ਦੇ ਕੁੱਲ 152 ਦਿਨਾਂ ਦੌਰਾਨ 713 ਗੈਰ-ਕਾਨੂੰਨੀ ਹਥਿਆਰ, 218 ਮੈਗਜ਼ੀਨਾਂ ਸਮੇਤ 2009 ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰ ਨੌਜਵਾਨਾਂ ਨੂੰ ਵੱਡੇ ਲਾਲਚ ਦੇ ਕੇ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਪ੍ਰੇਰਦੇ ਹਨ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਮੁਹੱਈਆ ਕਰਵਾਉਣਾ ਇਸਦਾ ਇੱਕ ਹਿੱਸਾ ਹੈ। ਪੰਜਾਬ ਪੁਲਿਸ ਨੇ ਸਮੇਂ-ਸਮੇਂ ‘ਤੇ ਵੱਡੀ ਮਾਤਰਾ ਵਿੱਚ ਗੋਲੀ-ਸਿੱਕਾ ਬਰਾਮਦ ਕੀਤਾ ਹੈ, ਪਰ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਮਿਲੇ ਹਥਿਆਰਾਂ ਨੇ ਸੂਬੇ ਵਿੱਚ ਕਈ ਅਪਰਾਧਾਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ, ਸਰਹੱਦ ਪਾਰੋਂ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਜ਼ਿਕਰਯੋਗ ਹੈ ਕਿ ਇਹ ਗੈਰਕਾਨੂੰਨੀ ਹਥਿਆਰ ਏਜੀਟੀਐਫ ਵੱਲੋਂ ਸਮੇਂ-ਸਮੇਂ ‘ਤੇ ਚਲਾਈਆਂ ਗਈਆਂ ਵੱਖ-ਵੱਖ ਸਰਚ ਮੁਹਿੰਮਾਂ ਅਤੇ ਕਾਰਵਾਈਆਂ ਦੌਰਾਨ ਬਰਾਮਦ ਕੀਤੇ ਗਏ ਹਨ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਅੰਮ੍ਰਿਤਸਰ ਦਿਹਾਤੀ ਤੋਂ 92, ਅੰਮ੍ਰਿਤਸਰ ਸ਼ਹਿਰ ਤੋਂ 201, ਫਿਰੋਜ਼ਪੁਰ ਤੋਂ 155 ਅਤੇ ਤਰਨਤਾਰਨ ਤੋਂ (30 ਅਪ੍ਰੈਲ ਤੱਕ) 243 ਗੈਰਕਾਨੂੰਨੀ ਹਥਿਆਰ, ਗੋਲੀ-ਸਿੱਕਾ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ, ਜੋ ਇਨ੍ਹਾਂ ਮੁੱਖ ਜ਼ਿਲਿ੍ਹਆਂ ਵਿੱਚ ਅਪਰਾਧ ‘ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੇ ਹਨ।

ਪਿਛਲੇ ਮਹੀਨੇ ਸੂਬਾ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਦੀ ਭਾਲ ਲਈ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕੀਤਾ, ਜਿਸ ਦੇ ਨਤੀਜੇ ਵਜੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ।

ਡੀਜੀਪੀ ਨੇ ਅੱਗੇ ਕਿਹਾ, “ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਧੁਨਿਕ ਹਥਿਆਰ ਅਤੇ ਦੇਸੀ ਪਿਸਤੌਲਾਂ ਤੱਕ ਸ਼ਾਮਲ ਹਨ। ਏਜੀਟੀਐਫ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਸ਼ਾਨਦਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਸੂਬੇ ਭਰ ਵਿੱਚ ਜਾਰੀ ਰਹੇਗੀ।’’”

ਹਾਲ ਹੀ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋਂ 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਦੇ ਸੰਪਰਕ ਵਿੱਚ ਸਨ। ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਅਨਸਰਾਂ ਤੱਕ ਪਹੁੰਚਾਏ ਜਾਣੇ ਸਨ ਅਤੇ ਉਨ੍ਹਾਂ ਦੀ ਵਰਤੋਂ ਜਬਰਨ ਵਸੂਲੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾਣੀ ਸੀ। ਇਸੇ ਦੌਰਾਨ, ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸੀਆਈਏ ਸਟਾਫ਼ ਟੀਮ ਨੇ ਵੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗੈਰਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: CM ਮਾਨ

CEO ਅਨਿੰਦਿਤਾ ਮਿਤਰਾ ਵੱਲੋਂ SIR ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ

ਐਸ.ਆਈ.ਆਰ 2026: ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

CM ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ