Sunday, October 25, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; 49 ਵਿਅਕਤੀਆਂ ਨੂੰ ਛੁਡਵਾਇਆ, ਇੱਕ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | October 25, 2026 03:30 PM

- *ਨਸ਼ੇ ਦੇ ਆਦੀ ਵਿਅਕਤੀਆਂ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਨ ਅਤੇ ਜਬਰਦਸਤੀ ਕੰਮ ਕਰਵਾਉਣ ਦੇ ਦੋਸ਼*
- *"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕਾਰਵਾਈ*
- *ਇਲਾਜ ਦੇ ਨਾਮ 'ਤੇ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਐੱਸ.ਐੱਸ.ਪੀ. ਖੱਖ*

ਮਾਲੇਰਕੋਟਲਾ, 25 ਅਕਤੂਬਰ: ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਲਗਾਤਾਰ ਦੂਜੇ ਦਿਨ ਕਾਰਵਾਈ ਕਰਦਿਆਂ ਮਾਲੇਰਕੋਟਲਾ ਪੁਲਿਸ ਨੇ ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਹਥੋਆ ਵਿਖੇ ਇੱਕ ਹੋਰ ਅਜਿਹੇ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਇਹ ਕੇਂਦਰ "ਨਸ਼ਾ ਮੁਕਤ ਸਮਾਜ ਵੈਲਫੇਅਰ ਸੁਸਾਇਟੀ" ਦੇ ਨਾਮ ਹੇਠ ਚਲਾਇਆ ਜਾ ਰਿਹਾ ਸੀ। ਦੋਸ਼ ਹੈ ਕਿ ਇੱਥੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਖ਼ਿਲਾਫ਼ ਬੰਦੀ ਬਣਾ ਕੇ ਰੱਖਿਆ ਜਾਂਦਾ ਸੀ, ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਉਨ੍ਹਾਂ ਤੋਂ ਜਬਰਦਸਤੀ ਕੰਮ ਕਰਵਾਇਆ ਜਾਂਦਾ ਸੀ।

ਦੋਸ਼ੀਆਂ ਦੀ ਪਛਾਣ ਜਤਿੰਦਰ ਸਿੰਘ ਵਾਸੀ ਨੁਸ਼ਹਿਰਾ ਅਤੇ ਹੰਮਦ ਸਦੀਕ ਉਰਫ਼ ਸ਼ਿਕੂ ਵਾਸੀ ਕੱਚਾ ਜਮਾਲਪੁਰਾ, ਮਾਲੇਰਕੋਟਲਾ ਵਜੋਂ ਹੋਈ ਹੈ। ਦੋਸ਼ੀ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੀਤੀ ਗਈ ਹੈ। ਇਹ ਕਾਰਵਾਈ ਡੀ.ਐੱਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਨਿਗਰਾਨੀ ਹੇਠ ਹੋਈ।

24 ਅਕਤੂਬਰ ਨੂੰ ਸ:ਥ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਪਿੰਡ ਬਿੱਜੋਕੀ ਕਲਾਂ ਨੇੜੇ ਗਸ਼ਤ 'ਤੇ ਸੀ, ਜਦੋਂ ਉਨ੍ਹਾਂ ਨੂੰ ਖ਼ਾਸ ਇਤਲਾਹ ਮਿਲੀ। ਇਤਲਾਹ ਅਨੁਸਾਰ ਦੋਸ਼ੀ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਸਨ, ਜਿੱਥੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਚੁੱਕ ਕੇ ਜਬਰਦਸਤੀ ਬੰਦੀ ਬਣਾਇਆ ਜਾਂਦਾ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੇਂਦਰ 'ਤੇ ਛਾਪਾ ਮਾਰਿਆ ਅਤੇ ਉੱਥੇ ਬੰਦੀ ਬਣਾਏ ਗਏ 49 ਵਿਅਕਤੀਆਂ ਨੂੰ ਛੁਡਵਾਇਆ।

ਇਸ ਸਬੰਧੀ ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 352 ਮਿਤੀ 24.10.2026 ਅ/ਧ 140(4), 318(4), 336(2), 336(3), 338, 340(2), 61(2) ਬੀ.ਐੱਨ.ਐੱਸ. ਥਾਣਾ ਅਮਰਗੜ੍ਹ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ। ਦੂਜੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ ਅਤੇ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।

ਐੱਸ.ਐੱਸ.ਪੀ. ਖੱਖ ਨੇ ਕਿਹਾ ਕਿ ਨਸ਼ਾ ਛੁਡਾਉਣਾ ਡਾਕਟਰੀ ਇਲਾਜ ਅਤੇ ਮਨੁੱਖੀ ਮਾਣ-ਸਨਮਾਨ ਦਾ ਵਿਸ਼ਾ ਹੈ, ਅਤੇ ਕਿਸੇ ਨੂੰ ਵੀ ਇਸ ਨੂੰ ਧੋਖਾਧੜੀ ਅਤੇ ਜ਼ੁਲਮ ਦਾ ਧੰਦਾ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਕੇਂਦਰਾਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਜਿਹੇ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

ਐੱਸ.ਐੱਸ.ਪੀ. ਖੱਖ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਛੁਡਾਉਣ ਦਾ ਇਲਾਜ ਸਿਰਫ਼ ਸਰਕਾਰੀ ਹਸਪਤਾਲਾਂ ਜਾਂ ਲਾਇਸੈਂਸਸ਼ੁਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਹੀ ਕਰਵਾਇਆ ਜਾਵੇ। ਗੈਰ-ਕਾਨੂੰਨੀ ਕੇਂਦਰਾਂ ਜਾਂ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਨੇੜਲੇ ਥਾਣੇ ਨਾਲ ਸਾਂਝੀ ਕੀਤੀ ਜਾ ਸਕਦੀ ਹੈ, ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਮਾਨ

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ - ਕੈਬਨਿਟ ਮੰਤਰੀ

ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਅਕਾਲੀ ਦਲ ਵਿੱਚ ਸ਼ਾਮਲ

ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਘਰ ਪੁੱਜੇ ਕੈਬਨਿਟ ਮੰਤਰੀ ਗੋਇਲ; ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਖੁੱਡੀਆਂ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਗੋਇਲ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਪੁੱਤਰ ਦੀ ਮੌਤ ਦਾ ਦਰਦ ਝੱਲ ਰਹੇ ਪਿਤਾ ਭੀਮ ਸਿੰਘ ਨੂੰ ਸਲਾਮ, ਪੰਜਾਬ ਲਈ ਲੜ ਰਹੇ ਹਨ ਇਨਸਾਫ਼ ਦੀ ਲੜਾਈ: ਪਰਗਟ ਸਿੰਘ