Wednesday, July 29, 2026
ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

Punjab

ਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

PUNJAB NEWS EXPRESS | July 29, 2026 06:08 PM

 ਮੋਹਾਲੀ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-66, ਮੋਹਾਲੀ ਦਾ ਦੌਰਾ ਕਰਕੇ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰਾਂ, ਫੈਲੀ ਬਦਬੂ ਅਤੇ ਬਦਤਰ ਸਫ਼ਾਈ ਪ੍ਰਬੰਧ 'ਤੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅੱਜ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਗੰਦਗੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਹਰ ਪਾਸੇ ਫੈਲੀ ਬਦਬੂ ਕਾਰਨ ਲੋਕ ਨਰਕ ਵਰਗੇ ਹਾਲਾਤਾਂ ਵਿੱਚ ਜਿਊਣ ਲਈ ਮਜਬੂਰ ਹਨ।

ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸਾਫ਼-ਸੁਥਰੇ ਅਤੇ ਵਿਕਸਤ ਮੋਹਾਲੀ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਉਹੀ ਮੋਹਾਲੀ ਗੰਦਗੀ ਦੇ ਢੇਰਾਂ ਅਤੇ ਬਦਬੂ ਦੀ ਪਹਿਚਾਣ ਬਣਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਮੋਹਾਲੀ ਦਾ ਵਿਧਾਇਕ ਵੀ ਆਮ ਆਦਮੀ ਪਾਰਟੀ ਦਾ ਹੈ, ਮੇਅਰ ਵੀ ਉਸੇ ਪਾਰਟੀ ਦਾ ਹੈ ਅਤੇ ਪੰਜਾਬ ਵਿੱਚ ਸਰਕਾਰ ਵੀ ਉਸੇ ਪਾਰਟੀ ਦੀ ਹੈ, ਤਾਂ ਫਿਰ ਇਸ ਸ਼ਰਮਨਾਕ ਹਾਲਤ ਦੀ ਜ਼ਿੰਮੇਵਾਰੀ ਕੌਣ ਲਵੇਗਾ? ਕੀ ਹੁਣ ਵੀ ਆਮ ਆਦਮੀ ਪਾਰਟੀ ਦੂਜਿਆਂ 'ਤੇ ਦੋਸ਼ ਮੜ੍ਹੇਗੀ ਜਾਂ ਆਪਣੀ ਨਾਕਾਮੀ ਸਵੀਕਾਰੇਗੀ?

ਸਿੱਧੂ ਨੇ ਕਿਹਾ ਕਿ ਅੱਜ ਸੈਕਟਰ-66 ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਆਵਾਰਾ ਪਸ਼ੂ ਖੁੱਲ੍ਹੇਆਮ ਸੜਕਾਂ 'ਤੇ ਘੁੰਮ ਰਹੇ ਹਨ, ਜਿਸ ਕਾਰਨ ਲੋਕਾਂ ਦੀ ਸੁਰੱਖਿਆ ਵੀ ਖਤਰੇ ਵਿੱਚ ਪੈ ਗਈ ਹੈ ਅਤੇ ਟ੍ਰੈਫਿਕ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਗਊਸ਼ਾਲਾ ਬਣਾਈ ਗਈ ਸੀ ਤਾਂ ਜੋ ਆਵਾਰਾ ਪਸ਼ੂਆਂ ਨੂੰ ਸੁਰੱਖਿਅਤ ਥਾਂ ਮਿਲ ਸਕੇ ਅਤੇ ਸ਼ਹਿਰ ਦੀਆਂ ਸੜਕਾਂ ਨੂੰ ਪਸ਼ੂਆਂ ਤੋਂ ਮੁਕਤ ਕੀਤਾ ਜਾ ਸਕੇ। ਪਰ ਉਸ ਵੇਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਇਸ ਗਊਸ਼ਾਲਾ 'ਤੇ ਹੀ ਸਵਾਲ ਖੜ੍ਹੇ ਕੀਤੇ ਸਨ। ਅੱਜ ਇਨ੍ਹਾਂ ਵੱਲੋਂ ਨਾ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੋਇਆ ਅਤੇ ਨਾ ਹੀ ਸ਼ਹਿਰ ਦੀ ਸਫ਼ਾਈ ਸੁਧਰੀ। ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਨਹੀਂ, ਸਗੋਂ ਸਿਰਫ਼ ਸਿਆਸਤ ਕਰਨੀ ਸੀ। ਜੇਕਰ ਗਊਸ਼ਾਲਾ ਬਣਾਉਣ 'ਤੇ ਇਤਰਾਜ਼ ਸੀ ਤਾਂ ਹੁਣ ਆਪਣੀ ਸਰਕਾਰ ਦੌਰਾਨ ਇਸ ਸਮੱਸਿਆ ਦਾ ਸਥਾਈ ਹੱਲ ਕਿਉਂ ਨਹੀਂ ਕੀਤਾ ਗਿਆ?

ਸਿੱਧੂ ਨੇ ਕਿਹਾ ਕਿ ਜੇਕਰ ਵਿਧਾਇਕ ਸ. ਕੁਲਵੰਤ ਸਿੰਘ ਆਪਣੀ ਹੀ ਸਰਕਾਰ ਤੋਂ ਲੋਕਾਂ ਨੂੰ ਸਫ਼ਾਈ ਵਰਗੀ ਬੁਨਿਆਦੀ ਸਹੂਲਤ ਵੀ ਨਹੀਂ ਦਿਵਾ ਸਕਦੇ, ਤਾਂ ਫਿਰ ਉਨ੍ਹਾਂ ਦੀ ਨੁਮਾਇੰਦਗੀ ਦਾ ਕੀ ਫ਼ਾਇਦਾ? ਜਨਤਾ ਨੂੰ ਭਾਸ਼ਣ ਨਹੀਂ, ਸਾਫ਼-ਸੁਥਰਾ ਸ਼ਹਿਰ ਅਤੇ ਜਵਾਬਦੇਹ ਪ੍ਰਸ਼ਾਸਨ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਗੰਦਗੀ ਦੇ ਢੇਰਾਂ ਕਾਰਨ ਇਲਾਕੇ ਵਿੱਚ ਬਦਬੂ ਫੈਲ ਰਹੀ ਹੈ, ਮੱਖੀਆਂ-ਮੱਛਰਾਂ ਦੀ ਭਰਮਾਰ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ, ਪਰ ਸਰਕਾਰ ਅਤੇ ਨਗਰ ਨਿਗਮ ਦੇ ਜ਼ਿੰਮੇਵਾਰ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ। ਇਹ ਹਾਲਾਤ ਆਮ ਆਦਮੀ ਪਾਰਟੀ ਦੇ "ਬਦਲਾਅ" ਦੀ ਅਸਲੀ ਤਸਵੀਰ ਪੇਸ਼ ਕਰਦੇ ਹਨ।

ਸਿੱਧੂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਗੰਦਗੀ ਦੇ ਢੇਰ ਨਾ ਚੁੱਕੇ ਗਏ ਅਤੇ ਸਫ਼ਾਈ ਪ੍ਰਬੰਧ ਵਿੱਚ ਸੁਧਾਰ ਨਾ ਕੀਤਾ ਗਿਆ, ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਇਸ ਜਨਤਕ ਮੁੱਦੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਚੁੱਕੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ: ਮੀਤ ਹੇਅਰ

ਪੰਜਾਬ ਸਰਕਾਰ ਵੱਲੋਂ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ

ਪੰਜਾਬ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਪੰਜਾਬ ਯੂਨੀਵਰਸਿਟੀ 'ਚ PhD ਵਿਦਿਆਰਥਣ ਮੌਤ ਮਾਮਲਾ, 2 ਇੰਜੀਨੀਅਰ ਸਸਪੈਂਡ

ਬੇਅਦਬੀ ਕਾਨੂੰਨ: ਪੰਜਾਬ ਸਰਕਾਰ ਨੇ ਸੋਧਿਆ ਹੋਇਆ ਖਰੜਾ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ - ਡਾ.ਬਲਜੀਤ ਕੌਰ