Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਪੰਜਾਬ ਨਿਊਜ਼ ਐਕਸਪ੍ਰੈੱਸ | September 22, 2026 06:23 PM

- ਚੋਣਾਂ ਵਿੱਚ ਕੁਝ ਹੀ ਮਹੀਨੇ ਬਾਕੀ ਰਹਿੰਦਿਆਂ ਈਡੀ ਦੇ ਫੇਰੇ ਲਗਾਤਾਰ ਜਾਰੀ: ਬਲਤੇਜ ਪੰਨੂ
- ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਈਡੀ ਸਭ ਤੋਂ ਪਹਿਲਾਂ ਉੱਥੇ ਪਹੁੰਚਦੀ ਹੈ, ਇਸ ਦੀ ਸਰਗਰਮੀ ਚੋਣਾਂ ਨੇੜੇ ਆਉਣ ਦਾ ਸੰਕੇਤ: ਬਲਤੇਜ ਪੰਨੂ

ਚੰਡੀਗੜ੍ਹ 22 ਸਤੰਬਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) 'ਤੇ ਛਾਪੇਮਾਰੀ ਸਮੇਤ ਪੰਜਾਬ ਵਿੱਚ ਈਡੀ ਦੀਆਂ ਹਾਲੀਆ ਸਰਗਰਮੀਆਂ ਕਾਫ਼ੀ ਅਹਿਮ ਹਨ, ਕਿਉਂਕਿ ਚੋਣਾਂ ਵਿੱਚ ਹੁਣ ਕੁਝ ਹੀ ਮਹੀਨੇ ਬਾਕੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਈਡੀ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਦੌਰੇ ਕਰ ਰਹੀ ਹੈ ਅਤੇ ਇਹ ਏਜੰਸੀ ਤੇਜ਼ੀ ਨਾਲ ਭਾਜਪਾ ਦਾ ਇੱਕ ਸਿਆਸੀ ਹਥਿਆਰ ਬਣ ਚੁੱਕੀ ਹੈ।

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ, “ਚੋਣਾਂ ਵਿੱਚ ਕੁਝ ਮਹੀਨੇ ਬਾਕੀ ਹੋਣ ਕਾਰਨ ਪਿਛਲੇ ਕੁਝ ਹਫ਼ਤਿਆਂ ਤੋਂ ਈਡੀ ਦੇ ਫੇਰੇ ਲਗਾਤਾਰ ਜਾਰੀ ਹਨ। ਇਸ ਲਈ ਈਡੀ ਪੂਰੀ ਤਰ੍ਹਾਂ ਸਰਗਰਮ ਹੈ। ਇਸ ਦਾ ਮਤਲਬ ਹੈ ਕਿ ਚੋਣ ਪ੍ਰਕਿਰਿਆ ਠੀਕ-ਠਾਕ ਚੱਲ ਰਹੀ ਹੈ, ਕਿਉਂਕਿ ਅੱਜ-ਕੱਲ੍ਹ ਈਡੀ ਭਾਜਪਾ ਦਾ ਹੀ ਇੱਕ ਵਿੰਗ ਬਣ ਕੇ ਰਹਿ ਗਈ ਹੈ।”

ਬਲਤੇਜ ਸਿੰਘ ਪੰਨੂ ਨੇ ਅੱਗੇ ਕਿਹਾ ਕਿ ਈਡੀ ਦੀਆਂ ਇਹ ਗਤੀਵਿਧੀਆਂ ਆਉਣ ਵਾਲੀਆਂ ਚੋਣਾਂ ਦਾ ਸੰਕੇਤ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ, “ਜਿੱਥੇ ਵੀ ਚੋਣਾਂ ਹੋਣ ਵਾਲੀਆਂ ਹੁੰਦੀਆਂ ਹਨ, ਈਡੀ ਸਭ ਤੋਂ ਪਹਿਲਾਂ ਉੱਥੇ ਪਹੁੰਚਦੀ ਹੈ। ਜਦੋਂ ਵੀ ਈਡੀ ਸਰਗਰਮ ਹੁੰਦੀ ਹੈ ਤਾਂ ਸਭ ਨੂੰ ਸਮਝ ਆ ਜਾਂਦਾ ਹੈ ਕਿ ਉੱਥੇ ਜਲਦੀ ਹੀ ਚੋਣਾਂ ਹੋਣ ਵਾਲੀਆਂ ਹਨ।”

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਕਟਾਰੂਚੱਕ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਅਮਰਜੀਤ ਚਾਵਲਾ ਮਾਮਲੇ 'ਚ SGPC ਨੇ ਬਣਾਈ 4 ਮੈਂਬਰੀ ਕਮੇਟੀ