Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 06:48 PM

ਅੰਮ੍ਰਿਤਸਰ, 7 ਅਕਤੂਬਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਰਹਿਣ ਲਈ ਵੱਧ ਤੋਂ ਵੱਧ ਕਮਰੇ ਸ਼੍ਰੋਮਣੀ ਕਮੇਟੀ ਨੂੰ ਮਹੱਈਆ ਕਰਵਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੇ ਰਹਿਣ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਹੋਟਲ ਮਾਲਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਚੰਗਾ ਉੱਦਮ ਹੈ ਅਤੇ ਆਸ ਕਰਦੇ ਹਾਂ ਕਿ ਇਸ ਦੀ ਨਿਰੰਤਰਤਾ ਬਣੀ ਰਹੇਗੀ। ਉਨ੍ਹਾਂ ਹੋਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਬੰਧੀ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਨਗਰ ਕੀਰਤਨ ਦੇ ਰਸਤੇ ਵਿਚ ਸਵਾਗਤ ਲਈ ਵੀ ਅਪੀਲ ਕੀਤੀ। ਇਕੱਤਰਤਾ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਨੇ ਵੀ ਹੋਟਲ ਮਾਲਕਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।

ਇਸ ਮੌਕੇ ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਪ੍ਰਧਾਨ ਸ. ਸੁਰਿੰਦਰ ਸਿੰਘ ਤੇ ਚੇਅਰਮੈਨ ਸ. ਹਰਿੰਦਰ ਸਿੰਘ ਨੇ ਹੋਟਲ ਮਾਲਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਹੋਟਲਾਂ ਵਿਚ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਕਮਰਿਆਂ ਤੋਂ ਇਲਾਵਾ ਅਸੀਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਵਚਨਬਧ ਹਾਂ ਅਤੇ ਰਹਾਂਗੇ। ਇਸ ਮੌਕੇ ਮੈਨੇਜਰ ਸ. ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਹੋਟਲਾਂ ਦੇ ਮਾਲਕ ਤੇ ਨੁਮਾਇੰਦੇ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ*

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ