Sunday, August 09, 2026

Punjab

ਚੰਡੀਗੜ੍ਹ ਵਿਖੇ ਮੁਲਾਜਮਾਂ ਅਤੇ ਪੈਨਸ਼ਨਰਾਂ ਤੇ ਕੀਤੇ ਜਬਰ ਦਾ ਪੰਜਾਬ ਸਰਕਾਰ ਨੂੰ ਚੁਕਾਉਣਾ ਪਵੇਗਾ ਮੁੱਲ: ਮਨਜੀਤ ਧਨੇਰ

ਦਲਜੀਤ ਕੌਰ  | August 09, 2026 07:02 PM
ਰਾਂਚੀ ਵਿਖੇ ਨੇਹਾ ਬੋਰਾ ਤੇ ਸ਼ਿਆਹੀ ਸੁੱਟਣੀ ਸੰਘੀ ਲਾਣੇ ਦੀ ਕਾਇਰ ਮਾਨਸਿਕਤਾ ਦਾ ਪ੍ਰਗਟਾਵਾ: ਗੁਰਦੀਪ ਰਾਮਪੁਰਾ 
ਚੰਡੀਗੜ੍ਹ, : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗਏ ਛੱਡਣ ਅਤੇ ਕਈ ਮੁਲਾਜ਼ਮਾਂ ਅਤੇ ਬਜ਼ੁਰਗ ਪੈਨਸ਼ਨਰਾਂ ਨੂੰ ਜ਼ਖ਼ਮੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। 
 
ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਦੇ ਉਲਟ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ ਉਹਨਾਂ ਦੇ ਹੱਕ ਦੇਣ ਤੋਂ ਇਨਕਾਰੀ ਹੈ। ਨਾਂ ਤਾਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾਂ ਹੀ ਪਿਛਲੇ ਬਕਾਏ ਜਾਰੀ ਕੀਤੇ ਜਾ ਰਹੇ ਹਨ। ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਨਹੀਂ ਕੀਤੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਵੀ ਅਧੂਰਾ ਹੈ। ਇਸ ਤੋਂ ਇਲਾਵਾ ਆਂਗਨਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੋਰ ਤਬਕਿਆਂ ਤੇ ਘੱਟੋ ਘੱਟ ਮਜ਼ਦੂਰੀ ਲਾਗੂ ਕਰਨ ਤੋਂ ਵੀ ਇਹ ਸਰਕਾਰ ਇਨਕਾਰੀ ਹੈ।
 
ਸੂਬਾਈ ਆਗੂਆਂ ਨੇ ਕਿਹਾ ਕਿ ਮਨੀਸ਼ ਸਿਸ਼ੋਦੀਆ ਵੱਲੋਂ ਸ਼ਾਮ, ਦਾਮ, ਦੰਡ, ਭੇਦ ਦੀ ਨੀਤੀ ਉਜਾਗਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੰਗੇ ਚਿੱਟੇ ਜਬਰ ਤੇ ਉਤਾਰੂ ਹੈ। ਕਦੇ ਕਿਸਾਨਾਂ ਤੇ ਲਾਠੀਚਾਰਜ ਹੁੰਦਾ ਹੈ, ਕਦੇ ਮਜ਼ਦੂਰਾਂ, ਕਦੇ ਮਗਨਰੇਗਾ ਵਰਕਰਾਂ, ਕਦੇ ਅਪ੍ਰੈਂਟਸ਼ਿਪ ਲਾਈਨਮੈਨਾਂ ਅਤੇ ਕਦੇ ਹੱਕ ਮੰਗਦੇ ਮੁਲਾਜ਼ਮਾ ਪੈਨਸ਼ਨਰਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਇਸ ਸਾਰੇ ਜ਼ੁਲਮ ਦਾ ਹਿਸਾਬ ਦੇਣਾ ਪਵੇਗਾ।
ਸੂਬਾ ਕਮੇਟੀ ਨੇ ਝਾਰਖੰਡ ਦੇ ਸ਼ਹਿਰ ਰਾਂਚੀ ਵਿਖੇ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੀ ਆਗੂ ਨੇਹਾ ਬੋਰਾ ਤੇ ਆਰਐਸਐਸ ਦੇ ਗੁੰਡਿਆਂ ਵੱਲੋਂ ਸਿਆਹੀ ਸੁੱਟਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਕਿਹਾ ਹੈ ਕਿ ਲੋਕਾਂ ਦੇ ਘੋਲ ਇਸ ਤਰ੍ਹਾਂ ਨਹੀਂ ਰੁਕਦੇ। ਇਸ ਕਰਤੂਤ ਨੇ ਸੰਘੀ ਲਾਣੇ ਦੀ ਔਰਤ ਵਿਰੋਧੀ ਮਾਨਸਿਕਤਾ ਨੂੰ ਨੰਗਿਆਂ ਕੀਤਾ ਹੈ। ਸੂਬਾ ਕਮੇਟੀ ਨੇ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਪਹਿਲਾਂ ਨਾਲੋਂ ਵੀ ਵੱਧ ਤਕੜੇ ਹੋ ਕੇ ਸੰਘਰਸ਼ ਦੇ ਰਾਹ ਤੇ ਅੱਗੇ ਵਧਣਗੇ। ਸੂਬਾਈ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰੇਗੀ। ਉਹਨਾਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਘਰਸ਼ ਦੇ ਰਾਹ ਤੇ ਹੋਰ ਅੱਗੇ ਵਧਣ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਮੋਹਾਲੀ 'ਚ ਤੇਜ਼ਧਾਰ ਹਥਿਆਰਾਂ ਨਾਲ ਸਰਕਾਰੀ ਸਕੂਲ ਦੇ ਹੈੱਡਮਾਸਟਰ ਦਾ ਕਤਲ

ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ 'ਚ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

’ਮੁੱਖ ਮੰਤਰੀ ਸਿਹਤ ਯੋਜਨਾ’: ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

ਪੰਜਾਬ ਦੇ ਆਊਟਸੋਰਸ ਕਰਮਚਾਰੀਆਂ ਲਈ ਵੱਡੀ ਖਬਰ

ਪੰਜਾਬ ਦੀਆਂ ਨੌਕਰੀਆਂ ’ਚ ਪੰਜਾਬੀ ਨੌਜਵਾਨ ਕਿੱਥੇ?, ਮਾਨ ਸਰਕਾਰ ਦੇਵੇ ਜਵਾਬ: ਸੁਖਜਿੰਦਰ ਰੰਧਾਵਾ

CM ਮਾਨ ਨੇ ਜਗਤਾਰ ਹਵਾਰਾ ਨੂੰ ਪੈਰੋਲ ਦੇਣ ਦੀ ਕੀਤੀ ਮੰਗ, ਗਵਰਨਰ ਪੰਜਾਬ ਨੂੰ ਲਿਖਿਆ ਪੱਤਰ

ਨਾ ਕੈਸ਼, ਨਾ ਫਰਮਾਇਸ਼: CM ਭਗਵੰਤ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ