Thursday, May 21, 2026
ਤਾਜਾ ਖਬਰਾਂ
ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ

Punjab

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | May 21, 2026 03:41 PM

- ਚਿੜੀਆਘਰ ਵਿੱਚ ਗਰਮੀਆਂ ਤੋਂ ਬਚਾਅ ਲਈ ਜਾਨਵਰਾਂ ਨੂੰ 100 ਕਿਲੋਗ੍ਰਾਮ ਆਈਸ ਕਿਊਬ, ਗਲੂਕੋਨ-ਡੀ ਅਤੇ ਖੀਰੇ ਦਿੱਤੇ ਜਾ ਰਹੇ ਹਨ, ਜਾਨਵਰਾਂ ਨੂੰ ਤਰੋਤਾਜ਼ਾ ਰਹਿਣ ਵਿੱਚ ਮਿਲੇਗੀ ਮਦਦ

ਚੰਡੀਗੜ੍ਹ, 21 ਮਈ – ਵਧਦੇ ਤਾਪਮਾਨ ਨੂੰ ਦੇਖਦਿਆਂ, ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵੱਲੋਂ ਆਪਣੇ ਜਾਨਵਰਾਂ ਦੀ ਸਿਹਤ ਦੇਖਭਾਲ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਲਈ ਵਿਆਪਕ ਖੁਰਾਕ ਯੋਜਨਾ ਲਾਗੂ ਕੀਤੀ ਗਈ ਹੈ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਵਧ ਰਹੀ ਗਰਮੀ ਨਾਲ ਨਜਿੱਠਣ ਲਈ ਚਿੜੀਆਘਰ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਕਿਲੋਗ੍ਰਾਮ ਆਈਸ ਕਿਊਬ ਪ੍ਰਦਾਨ ਕੀਤੇ ਜਾ ਰਹੇ ਹਨ। ਹਾਈਡਰੇਸ਼ਨ ਅਤੇ ਠੰਢਕ ਨੂੰ ਯਕੀਨੀ ਬਣਾਉਣ ਲਈ ਬਾਂਦਰਾਂ ਅਤੇ ਹਾਥੀਆਂ ਦੇ ਨਾਲ ਨਾਲ ਰਿੱਛਾਂ ਨੂੰ ਤਾਜ਼ੇ ਤਰਬੂਜ ਦਿੱਤੇ ਜਾ ਰਹੇ ਹਨ।

ਗਰਮ ਮੌਸਮ ਵਿੱਚ ਤਰਲ ਅਤੇ ਇਲੈਕਟ੍ਰੋਲਾਈਟ ਦੀ ਹੋ ਰਹੀ ਕਮੀ ਨੂੰ ਵੇਖਦਿਆਂ, ਊਰਜਾ ਦੇ ਪੱਧਰ ਨੂੰ ਬਰਕਰਾਰ ਰੱਖਣ ਅਤੇ ਡੀਹਾਈਡਰੇਸ਼ਨ ਨੂੰ ਰੋਕਣ ਲਈ ਸਾਰੇ ਮਾਸਾਹਾਰੀ ਅਤੇ ਸਰਬ ਆਹਾਰੀ ਜਾਨਵਰਾਂ ਦੇ ਪੀਣ ਵਾਲੇ ਪਾਣੀ ਵਿੱਚ ਗਲੂਕੋਨ-ਡੀ ਪਾਊਡਰ ਮਿਲਾਇਆ ਜਾ ਰਿਹਾ ਹੈ।

ਚਿੜੀਆਘਰ ਵੱਲੋਂ ਫਲਾਂ ਅਤੇ ਸਬਜ਼ੀਆਂ ਦੇ ਸੇਵਨ ਵਿੱਚ ਮੌਸਮ ਸਬੰਧੀ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ। ਕੇਲਿਆਂ ਦੀ ਥਾਂ ਪਪੀਤੇ ਦੀ ਵਰਤੋਂ ਕੀਤੀ ਜਾ ਰਹੀ ਹੈ ਕਿਉਂਕਿ ਪਪੀਤਾ ਪਚਣ ਵਿੱਚ ਆਸਾਨ ਹੁੰਦਾ ਹੈ ਅਤੇ ਇਸ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਸ਼ਾਕਾਹਾਰੀ ਜਾਨਵਰਾਂ ਅਤੇ ਪੰਛੀਆਂ ਲਈ, ਪੱਤਾ ਗੋਭੀ ਦੇ ਪੱਤਿਆਂ ਦੀ ਥਾਂ ਪਾਲਕ ਦੇ ਪੱਤਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਮੂਲੀ ਦੀ ਥਾਂ ਖੀਰੇ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਬਿਹਤਰ ਹਾਈਡਰੇਸ਼ਨ ਅਤੇ ਠੰਢਕ ਪ੍ਰਦਾਨ ਕਰਦਾ ਹੈ।

ਇਹ ਉਪਾਅ ਛੱਤਬੀੜ ਚਿੜੀਆਘਰ ਦੇ ਗਰਮੀਆਂ ਸਬੰਧੀ ਤਿਆਰੀਆਂ ਦੇ ਨਿਯਮਤ ਪ੍ਰੋਟੋਕੋਲ ਦਾ ਹਿੱਸਾ ਹਨ, ਜਿਨ੍ਹਾਂ ਦੀ ਨਿਗਰਾਨੀ ਪਸ਼ੂਆਂ ਦੇ ਡਾਕਟਰਾਂ ਅਤੇ ਜਾਨਵਰਾਂ ਦੀ ਦੇਖਭਾਲ ਕਰਨ ਵਾਲੇ ਸਟਾਫ ਵੱਲੋਂ ਕੀਤੀ ਜਾਂਦੀ ਹੈ। ਚਿੜੀਆਘਰ ਸਖ਼ਤ ਗਰਮੀ ਦੇ ਮਹੀਨਿਆਂ ਦੌਰਾਨ ਚਿੜੀਆਘਰ ਵਿੱਚ ਰਹਿਣ ਵਾਲੇ ਸਾਰੇ ਜਾਨਵਰਾਂ ਲਈ ਅਨੁਕੂਲ ਪੋਸ਼ਣ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 62 ਸਾਲਾ ਮਰੀਜ਼ ਨੂੰ ਮਿਲਿਆ ਜੀਵਨਰੱਖਿਅਕ ਇਲਾਜ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ ਯੂਨੀਵਰਸਿਟੀ ਵਿੱਚ NRI ਕੋਟੇ ਦੇ ਨਿਯਮ ਹੋਏ ਸਖ਼ਤ

ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਮੌਸਮ ਵਿਭਾਗ ਵੱਲੋਂ ਪੰਜਾਬ 'ਚ ਹੀਟਵੇਵ ਦਾ ਅਲਰਟ ਜਾਰੀ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ

ਅੰਮ੍ਰਿਤਸਰ: ਇੱਕ ਘਰ 'ਚ ਹੋਇਆ ਜ਼ਬਰਦਸਤ ਧਮਾਕਾ, ਇੱਕ ਔਰਤ ਦੀ ਮੌਤ, ਦੂਜੀ ਗੰਭੀਰ ਜ਼ਖਮੀ

ਐਮਬੀਬੀਐਸ ਵਿਦਿਆਰਥੀ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ