Monday, June 29, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਜਥੇਦਾਰ ਨੇ ਸਰਕਾਰ ਨੂੰ ''ਸਤਿਕਾਰ ਸੋਧ ਐਕਟ'' ਵਿਚ ਸੋਧ ਕਰਨ ਲਈ ਦਿੱਤਾ ਇਕ ਮਹੀਨੇ ਦਾ ਸਮਾਂ

ਪੰਜਾਬ ਨਿਊਜ਼ ਐਕਸਪ੍ਰੈੱਸ | June 29, 2026 03:28 PM

ਅੰਮ੍ਰਿਤਸਰ, 29 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਬੇਅਦਬੀ ਕਾਨੂੰਨ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਵਿੱਚ ਸੋਧ ਕਰੇ। ਸੋਮਵਾਰ (29 ਜੂਨ) ਨੂੰ ਹੋਈ ਸੁਣਵਾਈ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਾਨੂੰਨ 'ਤੇ 6 ਇਤਰਾਜ਼ ਉਠਾਏ।

ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਸਰਕਾਰ ਵੱਲੋਂ ਕਾਨੂੰਨ ਬਣਾਉਣ 'ਤੇ ਕੋਈ ਇਤਰਾਜ਼ ਨਹੀਂ ਹੈ, ਪਰ ਵਿਧਾਨ ਸਭਾ ਸਿੱਖ ਸ਼ਬਦਾਵਲੀ, ਮਰਿਆਦਾ ਅਤੇ ਸੰਪਰਦਾ ਨਾਲ ਸਬੰਧਤ ਮਾਮਲਿਆਂ 'ਤੇ ਫੈਸਲਾ ਨਹੀਂ ਲੈ ਸਕਦੀ। ਉਦੋਂ ਤੱਕ ਇਸ ਕਾਨੂੰਨ ਨੂੰ ਰੋਕਿਆ ਜਾਣਾ ਚਾਹੀਦਾ ਹੈ। ਜਥੇਦਾਰ ਨੇ 2 ਸਵਾਲ ਪੁੱਛੇ। ਇਸ ਦੌਰਾਨ ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਨੇ ਕਾਨੂੰਨ ਨੂੰ ਪੜ੍ਹੇ ਬਿਨਾਂ ਆਪਣੀ ਸਹਿਮਤੀ ਦੇ ਦਿੱਤੀ ਹੈ। ਸੁਣਵਾਈ ਤੋਂ ਪਹਿਲਾਂ, ਜਥੇਦਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਦੋ ਵੀਡੀਓ ਵੀ ਚਲਾਈਆਂ। ਸਾਰੇ 'ਆਪ' ਸਿੱਖ ਮੰਤਰੀ ਅਤੇ ਵਿਧਾਇਕ ਲਿਖਤੀ ਸਪੱਸ਼ਟੀਕਰਨ ਲੈ ਕੇ ਅਦਾਲਤ ਵਿੱਚ ਪੇਸ਼ ਹੋਣ ਲਈ ਨੰਗੇ ਪੈਰ ਅਕਾਲ ਤਖ਼ਤ 'ਤੇ ਪਹੁੰਚੇ। ਕਾਂਗਰਸ, ਅਕਾਲੀ ਦਲ ਅਤੇ ਆਜ਼ਾਦ ਵਿਧਾਇਕ ਵੀ ਮੌਜੂਦ ਸਨ।

ਜਥੇਦਾਰ ਨੇ ਪਹਿਲਾਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਵਿਧਾਇਕਾਂ ਤੇ ਮੰਤਰੀਆਂ ਨਾਲ ਜਥੇਦਾਰ ਨੇ ਸਤਿਕਾਰਯੋਗ ਐਕਟ ਵਿਚ ਇਤਰਾਜਯੋਗ ਮੱਦਾਂ ਅਤੇ ਸ਼ਬਦਾਵਲੀ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਜਥੇਦਾਰ ਗੜਗੱਜ ਵਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ ਇੱਕ ਦੂਜੇ ਖਿਲਾਫ਼ ਦੂਸ਼ਣਬਾਜੀ ਨਾ ਕਰਨ ਦੀ ਤਾਕੀਦ ਵੀ ਕੀਤੀ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਇਕੱਤਰਤਾ ਤੋਂ ਬਾਅਦ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਨੂੰ ਦਿੱਤੀ ਸਹਿਮਤੀ। ਪੰਜ ਜੈਕਾਰੇ ਦੇ ਜਵਾਬ ਵਿਚ ਸਮੂਹ ਵਿਧਾਇਕਾਂ ਤੇ ਮੰਤਰੀਆਂ ਨੇ ਸੋਧ ਕਰਨ ਨੂੰ ਹੱਥ ਖੜ੍ਹੇ ਕਰਕੇ ਦਿੱਤੀ ਸਹਿਮਤੀ। ਇਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਨੂੰਨ ਨੂੰ ਹੋਲਡ ਕਰਕੇ ਰੱਖਿਆ ਜਾਵੇ ਅਤੇ ਪੰਥ ਤੇ ਕੰਮਾਂ ਵਿਚ ਸਰਕਾਰ ਕੋਈ ਵੀ ਦਖ਼ਲ ਨਾ ਦੇਵੇ ਅਤੇ 1 ਮਹੀਨੇ ਦੇ ਅੰਦਰ ਕਾਨੂੰਨ ਵਿਚ ਸੋਧ ਕੀਤੀ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ

ਵੱਡੀ ਖ਼ਬਰ: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਆਇਆ ਭੂਚਾਲ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ

CM ਮਾਨ ਨੇ 'ਸੂਰਮਾ' ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮਾ' ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ

Breaking: ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ, ਪੜ੍ਹੋ ਵੇਰਵਾ

Breaking: ਸ਼੍ਰੋਮਣੀ ਕਮੇਟੀ ਨੇ 5 ਜੁਲਾਈ ਨੂੰ ਸੱਦਿਆ ਪੰਥਕ ਇਕੱਠ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਜਣੇ 10 ਆਧੁਨਿਕ ਪਿਸਤੌਲਾਂ ਸਣੇ ਕਾਬੂ