Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | September 11, 2026 05:52 PM

- ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਤੋਂ ਆਏ ਸਨ: ਡੀਜੀਪੀ ਗੌਰਵ ਯਾਦਵ
- ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਸੁਖਮਿੰਦਰ ਮਾਨ

ਚੰਡੀਗੜ੍ਹ/ਪਠਾਨਕੋਟ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਵਿਦੇਸ਼ ‘ਚ ਬੈਠੇ ਇੱਕ ਵਿਅਕਤੀ ਦੁਆਰਾ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ .30 ਬੋਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ ਵਾਸੀ ਢਿਲਵਾਂ, ਬਟਾਲਾ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬੱਲ, ਗੁਰਦਾਸਪੁਰ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਨੰਬਰ ਵਾਲਾ ਬ੍ਰੈਂਡ-ਨਿਊ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਸਥਿਤ ਇੱਕ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ, ਜੋ ਉਨ੍ਹਾਂ ਨੂੰ ਸੌਂਪੇ ਗਏ ਕੰਮ ਨੂੰ ਅੰਜਾਮ ਦੇਣ ਲਈ ਹਾਲ ਹੀ ਵਿੱਚ ਦੁਬਈ ਪਰਤੇ ਸਨ।

ਡੀਜੀਪੀ ਨੇ ਕਿਹਾ ਕਿ ਵਿਦੇਸ਼ ਅਧਾਰਤ ਹੈਂਡਲਰਾਂ ਨਾਲ ਸਬੰਧਤ ਹੋਰ ਕਾਰਕੁਨਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਸੂਹ ਮਿਲੀ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ, ਜਿਨ੍ਹਾਂ ਕੋਲ ਹਥਿਆਰ ਹਨ, ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਗੁਰਦਾਸਪੁਰ ਤੋਂ ਬਟਾਲਾ ਵੱਲ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਠਾਨਕੋਟ ਦੀਆਂ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋਵਾਂ ਸ਼ੱਕੀਆਂ— ਰਵਿੰਦਰ ਸਿੰਘ ਉਰਫ਼ ਢਿੱਲੋਂ ਅਤੇ ਜਸ਼ਨਪ੍ਰੀਤ ਸਿੰਘ ਨੂੰ ਗੁਰਦਾਸਪੁਰ ਦੇ ਬਾਹਰਵਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 57 ਮਿਤੀ 10.09.2026 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ