Friday, July 03, 2026
ਤਾਜਾ ਖਬਰਾਂ
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 08:43 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਤੇ ਸ੍ਰੀ ਨਵਨੀਤ ਸਿੰਘ ਮਾਹਲ ਕਪਤਾਨ ਪੁਲਿਸ (ਟ੍ਰੈਫਿਕ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਵਿੱਚ ਉਪ ਕਪਤਾਨ ਪੁਲਿਸ (ਟ੍ਰੈਫਿਕ) ਸ. ਕਰਨੈਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਨਸ਼ਾ ਕਰਨ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਵਟਸਐਪ ਨੰਬਰ 97791-00200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ ਨੂੰ ਸੂਚਿਤ ਕਰਨ, ਤਾਂ ਜੋ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ।

ਉਨ੍ਹਾਂ ਨਸ਼ਿਆਂ ਦੇ ਸਮਾਜ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਬਣਦਾ ਹੈ ਅਤੇ ਇਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਸ. ਕਰਨੈਲ ਸਿੰਘ ਨੇ ਵਿਦਿਆਰਥੀਆਂ ਅਤੇ ਹਾਜ਼ਰ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਤੇਜ਼ ਰਫ਼ਤਾਰ ਅਤੇ ਖ਼ਤਰਨਾਕ ਡਰਾਈਵਿੰਗ ਤੋਂ ਬਚਣ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਗਲਤ ਸਾਈਡ ਡਰਾਈਵਿੰਗ ਨਾ ਕਰਨ, ਨੋ-ਓਵਰਟੇਕ ਜ਼ੋਨ ਵਿੱਚ ਓਵਰਟੇਕ ਨਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਲਾਜ਼ਮੀ ਵਰਤੋਂ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੱਲੋਂ ਵਾਹਨ ਚਲਾਉਣ ਦੀ ਸੂਰਤ ਵਿੱਚ ਮਾਪਿਆਂ ਜਾਂ ਵਾਹਨ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਨੂੰ ਤਿੰਨ ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਇਸ ਮੌਕੇ 'ਤੇ ਵਾਹਨ ਚਾਲਕਾਂ ਨੂੰ ਗੁੱਡ ਸਮੈਰਿਟਨ (Good Samaritan) ਸਕੀਮ ਅਤੇ ਫਰਿਸ਼ਤੇ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸੜਕ ਹਾਦਸੇ ਦੇ ਪੀੜਤ ਦੀ ਸਮੇਂ ਸਿਰ ਮਦਦ ਕਰਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ 2, 000 ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ।

ਉਪ ਕਪਤਾਨ ਪੁਲਿਸ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਮੀਨਾਰ ਤੋਂ ਪ੍ਰਾਪਤ ਜਾਣਕਾਰੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਸਾਂਝੀ ਕਰਨ ਅਤੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਤੋਂ ਬਚਣ ਲਈ ਜਾਗਰੂਕ ਕਰਨ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮਿੰਦਰ ਕੌਰ, ਵਾਈਸ ਪ੍ਰਿੰਸੀਪਲ ਮਨਜੀਤ ਕੌਰ, ਡੀ.ਪੀ.ਈ. ਤੇਜਿੰਦਰ ਸਿੰਘ, ਅਧਿਆਪਕ ਸਿਮਰਨਜੀਤ ਸਿੰਘ, ਰੁਪਿੰਦਰ ਸਿੰਘ ਅਤੇ ਸਕੂਲ ਦਾ ਹੋਰ ਸਟਾਫ਼ ਹਾਜ਼ਰ ਸੀ।

ਅੰਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਹਰਮਿੰਦਰ ਕੌਰ ਨੇ ਉਪ ਕਪਤਾਨ ਪੁਲਿਸ (ਟ੍ਰੈਫਿਕ) ਸ. ਕਰਨੈਲ ਸਿੰਘ ਦਾ ਸਕੂਲ ਆਉਣ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ ਜਾਣਕਾਰੀ ਨੂੰ ਬਹੁਤ ਹੀ ਲਾਭਦਾਇਕ ਅਤੇ ਪ੍ਰੇਰਣਾਦਾਇਕ ਕਰਾਰ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਾਲਾਨਾ ਬਰਸੀ ਮੌਕੇ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਰੂਹਾਨੀ ਜਜ਼ਬੇ ਨਾਲ ਸੰਪੰਨ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

ਸਾਬਕਾ CM ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਸੰਸਦ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਫਿਰ ਸਮਾਂ ਮੰਗਿਆ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ