Thursday, July 02, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab

ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਸੌਂਦ

ਪੰਜਾਬ ਨਿਊਜ਼ ਐਕਸਪ੍ਰੈੱਸ | July 02, 2026 07:19 PM

*ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ‘ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ*

ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਪੂਰੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਲ ਸਨ। ਮੰਤਰੀ ਨੇ ਉਨ੍ਹਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੰਟਰੈਕਟ ਠੇਕੇ 'ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ, ਆਊਟਸੋਰਸਡ ਵਰਕਰਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਤੇਜ਼ੀ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ ਕੰਮ ਕਰਦੇ 8, 000 ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਮਿਲੇਗਾ।

ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ, ਬਿਜਲੀ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਫਾਸਟ-ਟਰੈਕ ਮੋਡ ਵਿੱਚ ਹੱਲ ਕਰਨ ਦੀ ਹਦਾਇਤ ਕੀਤੀ।

ਇਸ ਦੌਰਾਨ ਸੀ.ਐਮ.ਡੀ. ਡਾ. ਬਸੰਤ ਗਰਗ ਨੇ ਵੀ ਮੁਲਾਜ਼ਮ ਯੂਨੀਅਨਾਂ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ ਅਤੇ ਬਿਜਲੀ ਵਿਭਾਗ ਵੱਲੋਂ ਮੁਲਾਜ਼ਮਾਂ ਦੇ ਹਿੱਤ ਵਿੱਚ ਆਰਡੀਨੈਂਸ ਦੇ ਉਪਬੰਧਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ, ਡਾਇਰੈਕਟਰ (ਜਨਰੇਸ਼ਨ) ਇੰਜੀਨੀਅਰ ਪੁਨਰਦੀਪ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Big News: ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ

ਪੰਜਾਬ 'ਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*