Thursday, April 30, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਨਿਊਜ਼ ਐਕਸਪ੍ਰੈੱਸ | April 30, 2026 06:44 PM

- *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣ ਵੱਲ ਵੱਡਾ ਕਦਮ*
- *ਡਾ. ਬਲਜੀਤ ਕੌਰ ਦਾ ਭਰੋਸਾ: ਸਾਲਾਂ ਪੁਰਾਣੀ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ, ਇੱਕ ਸਾਲ ਅੰਦਰ ਮਿਲੇਗਾ ਸਾਫ ਸੁਥਰਾ ਪੀਣਯੋਗ ਪਾਣੀ*

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ: ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਤੱਕ ਸਾਫ ਅਤੇ ਸੁਰੱਖਿਅਤ ਪੀਣਯੋਗ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਮਲੋਟ ਦੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਾਣੀ ਵਰਗੀ ਜ਼ਰੂਰੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਸਥਾਈ ਹੱਲ ਲਈ ਕੁੱਲ ਕਰੀਬ 25 ਕਰੋੜ ਰੁਪਏ ਦੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਚੱਲ ਰਹੇ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਕੇ ਇੱਕ ਸਾਲ ਦੇ ਅੰਦਰ-ਅੰਦਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਲੋਕਾਂ ਨੂੰ ਰੋਜ਼ਾਨਾ ਦੀ ਪਾਣੀ ਦੀ ਕਮੀ ਤੋਂ ਵੱਡੀ ਰਾਹਤ ਮਿਲੇਗੀ, ਸਗੋਂ ਸਿਹਤ ਅਤੇ ਜੀਵਨ ਮਿਆਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਵੇਗਾ। “ਸਾਫ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੰਕਲਪਬੱਧ ਹੈ, ” ਉਨ੍ਹਾਂ ਕਿਹਾ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਵਿਅਕਤੀ ਤੱਕ ਇਸਦਾ ਲਾਭ ਪਹੁੰਚ ਸਕੇ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ।

ਅੰਤ ਵਿੱਚ, ਇਸ ਮੌਕੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦਾ ਤਹਿ ਦਿਲੋਂ ਸਵਾਗਤ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਫੈਕਟਰੀ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ - CM ਮਾਨ

CM ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਲੋਹਾ ਅਤੇ ਸਟੀਲ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 200 ਵਾਹਨ ਜ਼ਬਤ, 5 ਕਰੋੜ ਰੁਪਏ ਦਾ ਮਾਲ ਬਰਾਮਦ: ਹਰਪਾਲ ਚੀਮਾ