Wednesday, September 30, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਨਿਊਜ਼ ਐਕਸਪ੍ਰੈੱਸ | September 30, 2026 04:50 PM

- *ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਅਤੇ ਨਾਗਰਿਕਾਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਖੁਦ ਨੂੰ ਸਮਰਪਿਤ ਕਰਨ ਲਈ ਕੀਤਾ ਪ੍ਰੇਰਿਤ*

ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿਭਾਗ ਵਿੱਚ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ (ਐਫਐਸਓਜ਼) ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਅਧਿਕਾਰੀਆਂ ਵਿੱਚ ਅਨੀਸ਼ ਪਾਲ ਸਿੰਘ, ਸ਼ਿਵਾਲੀ ਬਾਵਾ, ਗੁਰਲੀਨ ਕੌਰ, ਈਸ਼ਾ ਰਾਣੀ, ਪ੍ਰਿਯੰਕਾ ਅਤੇ ਸ਼ੁਭਮ ਸ਼ਰਮਾ ਸ਼ਾਮਲ ਹਨ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ ਨਾਲ ਨਿਭਾਉਣ ਅਤੇ ਜਨਤਕ ਸਿਹਤ ਲਈ ਪੇਸ਼ੇਵਰ ਢੰਗ ਤੇ ਵਚਨਬੱਧਤਾ ਨਾਲ ਅਣਥੱਕ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਮਿਆਰੀ ਭੋਜਨ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀ ਸਿਹਤ ਦੀ ਰਾਖੀ ਲਈ ਪੂਰੀ ਇਮਾਨਦਾਰੀ ਅਤੇ ਚੌਕਸੀ ਨਾਲ ਆਪਣੇ ਫਰਜ਼ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਨਾਲ ਫੂਡ ਸੇਫਟੀ ਵਿਭਾਗ ਦੀ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਨਿਗਰਾਨੀ ਅਤੇ ਨਿਯਮਾਂ ਦੇ ਲਾਗੂਕਰਨ ਵਿੱਚ ਮਜ਼ਬੂਤੀ ਆਵੇਗੀ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਅਧਿਕਾਰੀ ਭੋਜਨ ਸੁਰੱਖਿਆ ਨਿਯਮਾਂ ਨੂੰ ਸਖਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ, ਖਾਣ-ਪੀਣ ਵਾਲੇ ਪਦਾਰਥਾਂ ਨਾਲ ਸਬੰਧਤ ਅਦਾਰਿਆਂ ਦੀ ਨਿਯਮਤ ਜਾਂਚ ਕਰਨਗੇ, ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲੈਣ ਅਤੇ ਜਾਂਚ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਗੇ ਅਤੇ ਭੋਜਨ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਯਕੀਨੀ ਬਣਾਉਣਗੇ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਲਾਗੂ ਭੋਜਨ ਸੁਰੱਖਿਆ ਕਾਨੂੰਨਾਂ ਅਤੇ ਨਿਯਮਾਂ ਤਹਿਤ ਇਹਨਾਂ ਫੂਡ ਸੇਫਟੀ ਅਫਸਰਾਂ ਨੂੰ ਵਿਭਾਗੀ ਲੋੜਾਂ ਅਨੁਸਾਰ ਸੂਬੇ ਭਰ ਵਿੱਚ ਰਣਨੀਤਕ ਤੌਰ 'ਤੇ ਤਾਇਨਾਤ ਕੀਤਾ ਜਾਵੇਗਾ।

ਨਵ-ਨਿਯੁਕਤ ਅਧਿਕਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ, ਸਿਹਤ ਮੰਤਰੀ ਨੇ ਉਨ੍ਹਾਂ ਨੂੰ ਆਪਣੀਆਂ ਅਧਿਕਾਰਤ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਦੇ ਖਪਤਕਾਰਾਂ ਲਈ ਮਿਲਾਵਟ-ਰਹਿਤ, ਸਾਫ਼-ਸੁਥਰੇ ਅਤੇ ਮਿਆਰੀ ਭੋਜਨ ਪਦਾਰਥ ਯਕੀਨੀ ਬਣਾਏ ਜਾ ਸਕਣ।

ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ ਅਤੇ ਜੁਆਇੰਟ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੱਲ੍ਹ 1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਇੰਨੀ ਲੰਮੀ ਮਿਆਦ ਕਿਉਂ ? ਨਸ਼ਿਆਂ ਦੇ ਖਾਤਮੇ ਲਈ ਸ਼ਾਹ ਵੱਲੋਂ ਦਿੱਤੀ 2029 ਤੱਕ ਦੀ ਡੈੱਡਲਾਈਨ ’ਤੇ ਵੜਿੰਗ ਦਾ ਸਵਾਲ

PSPCL ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵੀਡੀਐੱਸ ਸਕੀਮ ਲਾਗੂ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਕੀਤਾ ਗਿਆ ਲਾਂਚ

ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ 'ਨਸ਼ਾ ਮੁਕਤ ਯਾਤਰਾ' ਸ਼ੁਰੂ ਕਰਨੀ ਚਾਹੀਦੀ ਹੈ: ਆਪ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ

2029 ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ, 2027 ਦੀ ਚੋਣ ‘ਨਸ਼ਾ ਮੁਕਤ ਪੰਜਾਬ’ ਦੇ ਮੁੱਦੇ ’ਤੇ ਲੜੇਗੀ ਭਾਜਪਾ: ਅਮਿਤ ਸ਼ਾਹ