Saturday, May 02, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਨਿਊਜ਼ ਐਕਸਪ੍ਰੈੱਸ | May 02, 2026 08:44 PM

- ਪਹਿਲੀ ਵਾਰ ਔਨਲਾਈਨ ਹੋ ਰਹੀ ਜਨਗਣਨਾ ਪ੍ਰਕਿਰਿਆ ਤਹਿਤ ਸੰਜੀਵ ਅਰੋੜਾ ਨੇ ਆਪਣੇ ਰਿਹਾਇਸ਼ੀ ਵੇਰਵੇ ਦਰਜ ਕੀਤੇ, ਜਨਤਕ ਭਾਗੀਦਾਰੀ ਨੂੰ ਰਾਸ਼ਟਰ ਨਿਰਮਾਣ ਦੀ ਕੁੰਜੀ ਦੱਸਿਆ
- ਡਿਜੀਟਲ ਜਨਗਣਨਾ 2027: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕੀਤੇ; ਨਿਵਾਸੀਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 2 ਮਈ, 2026: ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ।

ਇਹ ਆਖਦਿਆਂ ਕਿ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਢੰਗ ਰਾਹੀਂ ਕੀਤੀ ਜਾ ਰਹੀ ਹੈ, ਕੈਬਨਿਟ ਮੰਤਰੀ ਅਰੋੜਾ ਨੇ ਵਸਨੀਕਾਂ ਨੂੰ ਵੱਧ ਤੋਂ ਵੱਧ ਇਸ ਅਭਿਆਸ ਵਿੱਚ ਹਿੱਸਾ ਲੈਣ ਅਤੇ ਔਨਲਾਈਨ ਪੋਰਟਲ se.census.gov.in 'ਤੇ ਜਾ ਕੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕਰਨ ਦੀ ਅਪੀਲ ਕੀਤੀ।

ਡਿਜੀਟਲ ਜਨਗਣਨਾ 2027 – ਘਰਾਂ ਦੇ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਦੇ ਪਹਿਲੇ ਪੜਾਅ ਤਹਿਤ, ਰਾਜ ਵਿੱਚ ਸਵੈ-ਗਣਨਾ 30 ਅਪ੍ਰੈਲ ਨੂੰ ਸ਼ੁਰੂ ਹੋਈ ਸੀ ਅਤੇ ਇਹ 14 ਮਈ, 2026 ਤੱਕ ਜਾਰੀ ਰਹੇਗੀ। ਵਸਨੀਕ ਸਵੈ-ਇੱਛਾ ਨਾਲ ਆਪਣੇ ਘਰ ਬੈਠ ਕੇ ਸਵੈ-ਗਣਨਾ ਰਾਹੀਂ ਰਿਹਾਇਸ਼ੀ ਵੇਰਵੇ (33 ਸਵਾਲਾਂ ਦੇ ਜਵਾਬ ਦੇ ਕੇ) ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਪ੍ਰਕਿਰਿਆ ਸਰਲ ਤੇ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਘਰ ਬੈਠੇ ਹੀ ਪੂਰੀ ਕੀਤੀ ਜਾ ਸਕਦੀ ਹੈ, ਜਿਸ ਨਾਲ ਗਿਣਤੀਕਾਰ ਦੀ ਉਡੀਕ ਕਰਨ ਦੀ ਲੋੜ ਨਹੀਂ ਰਹਿੰਦੀ।

ਇਸ ਪੜਾਅ ਤਹਿਤ, ਨਿਵਾਸੀਆਂ ਨੂੰ ਆਪਣੇ ਘਰ ਅਤੇ ਪਰਿਵਾਰਕ ਮੈਂਬਰਾਂ ਬਾਰੇ ਵਿਆਪਕ ਵੇਰਵੇ ਪ੍ਰਦਾਨ ਕਰਨੇ ਹੋਣਗੇ। ਇਹ ਘਰ ਦੀ ਕਿਸਮ, ਸਹੂਲਤਾਂ ਦੀ ਉਪਲੱਬਧਤਾ ਅਤੇ ਹੋਰ ਬੁਨਿਆਦੀ ਸਹੂਲਤਾਂ ਵਰਗੇ ਮੁੱਖ ਪਹਿਲੂਆਂ ਨੂੰ ਕਵਰ ਕਰਦੇ ਹਨ ਅਤੇ ਇਹੀ ਜਾਣਕਾਰੀ ਵਿਕਾਸ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਇਸ ਪ੍ਰਕਿਰਿਆ ਵਿੱਚ ਉਪਭੋਗਤਾ ਰਜਿਸਟ੍ਰੇਸ਼ਨ, ਓਟੀਪੀ ਤਸਦੀਕ, ਲੋੜੀਂਦੇ ਵੇਰਵੇ ਭਰਨਾ ਅਤੇ ਅਖੀਰ ਵਿੱਚ ਸਾਰੇ ਵੇਰਵਾ ਜਮ੍ਹਾਂ ਕਰਨਾ ਸ਼ਾਮਲ ਹੈ, ਜਿਸ ਤੋਂ ਬਾਅਦ ਇੱਕ ਵਿਲੱਖਣ ਸਵੈ-ਗਣਨਾ ਆਈਡੀ (ਐਸਈ-ਆਈਡੀ) ਜਨਰੇਟ ਹੁੰਦੀ ਹੈ। ਜਦੋਂ ਫੀਲਡ ਵਿਜ਼ਿਟ ਦੌਰਾਨ ਗਿਣਤੀਕਾਰ ਸਬੰਧਤ ਜਾਇਦਾਦਾਂ ਵਿਖੇ ਪਹੁੰਚ ਕਰਨਗੇ ਤਾਂ ਉਸ ਵੇਲੇ ਨਿਵਾਸੀਆਂ ਨੂੰ ਨੂੰ ਇਹ ਐਸਈ-ਆਈਡੀ ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ। ਜਮ੍ਹਾਂ ਕਰਵਾਈ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਸਿਰਫ਼ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ।

ਜਿਹੜੇ ਘਰ ਔਨਲਾਈਨ ਪ੍ਰਕਿਰਿਆ ਪੂਰੀ ਕਰਨ ਵਿੱਚ ਅਸਮਰੱਥ ਹਨ, ਉਨ੍ਹਾਂ ਲਈ ਇੱਕ ਅਧਿਕਾਰਤ ਗਿਣਤੀਕਾਰ 15 ਮਈ, 2026 ਤੋਂ ਸ਼ੁਰੂ ਹੋਣ ਵਾਲੇ ਅਗਲੇ ਫੀਲਡ ਗਣਨਾ ਪੜਾਅ ਦੌਰਾਨ ਲੋੜੀਂਦੀ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਘਰਾਂ/ਜਾਇਦਾਦਾਂ ਵਿਖੇ ਪਹੁੰਚ ਕਰੇਗਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਖਰੀ ਜਨਗਣਨਾ 2011 ਵਿੱਚ ਹੋਈ ਸੀ ਅਤੇ ਹੁਣ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਰੂਪ ਵਿੱਚ ਕੀਤੀ ਜਾ ਰਹੀ ਹੈ। ਵਸਨੀਕਾਂ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਸਹੀ ਜਾਣਕਾਰੀ ਜਮ੍ਹਾਂ ਕਰਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਜਾਣਕਾਰੀ ਸਰਕਾਰ ਨੂੰ ਨਿਵਾਸੀਆਂ ਲਈ ਨੀਤੀਆਂ ਅਤੇ ਹੋਰ ਭਲਾਈ ਯੋਜਨਾਵਾਂ ਬਣਾਉਣ ਵਿੱਚ ਮਦਦ ਕਰਦੀ ਹੈ।

ਇਸ ਮੌਕੇ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਧਾਨ ਜਨਗਣਨਾ ਅਧਿਕਾਰੀ ਡਾ. ਨੀਰੂ ਕਟਿਆਲ ਗੁਪਤਾ, ਸੰਯੁਕਤ ਕਮਿਸ਼ਨਰ-ਕਮ-ਸ਼ਹਿਰੀ ਜਨਗਣਨਾ ਅਧਿਕਾਰੀ ਵਿਨੀਤ ਕੁਮਾਰ, ਡਿਪਟੀ ਡਾਇਰੈਕਟਰ (ਜਨਗਣਨਾ) ਪੰਜਾਬ ਡਾ. ਰੁਚੀ ਗੁਪਤਾ, ਸਹਾਇਕ ਡਾਇਰੈਕਟਰ (ਜਨਗਣਨਾ ਆਪਰੇਸ਼ਨਜ਼) ਰੇਣੂ, ਸਹਾਇਕ ਕਮਿਸ਼ਨਰ-ਕਮ-ਚਾਰਜ ਅਧਿਕਾਰੀ ਜਸਦੇਵ ਸੇਖੋਂ, ਸੁਪਰਡੈਂਟ ਤਰੁਣ ਗੋਇਲ, ਅੰਕੜਾ ਜਾਂਚਕਰਤਾ (ਜਨਗਣਨਾ) ਅਲੋਕ ਕੁਮਾਰ ਸਮੇਤ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦਾ ਕਰਜ਼ਾ 55 ਲੱਖ ਕਰੋੜ ਰੁਪਏ ਤੋਂ ਵੱਧ ਕੇ 212 ਲੱਖ ਕਰੋੜ ਰੁਪਏ ਹੋਇਆ: ਹਰਪਾਲ ਚੀਮਾ

ਜਲੰਧਰ 'ਚ ਬਾਈਬਲ ਦੀ ਬੇਅਦਬੀ: ਪਤਨੀ ਨੇ ਆਪਣੇ ਪਤੀ 'ਤੇ ਹੀ ਲਾਏ ਗੰਭੀਰ ਇਲਜ਼ਾਮ

15 ਸਾਲਾਂ ਵਿਦਿਆਰਥੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਖ਼ਤਮ, ਪੜ੍ਹੋ ਕੀ ਹੈ ਮਾਮਲਾ

ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ