Thursday, April 30, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦੀ ਸਮੀਖਿਆ

ਪੰਜਾਬ ਨਿਊਜ਼ ਐਕਸਪ੍ਰੈੱਸ | April 28, 2026 04:50 PM

- ਉਪ-ਮੰਡਲ ਅਧਿਕਾਰੀਆਂ ਨੂੰ ਹਲਕਾ ਪੱਧਰੀ ਕਮੇਟੀਆਂ ਦੇ ਚੇਅਰਮੈਨਾਂ ਨੂੰ ਸ਼ਿਕਾਇਤਾਂ ਦੀ ਸਥਿਤੀ ਤੋਂ ਜਾਣੂ ਕਰਵਾਉਣ ਦੇ ਨਿਰਦੇਸ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ: (ਹਰਜਿੰਦਰ ਸਿੰਘ ਭੱਟੀ) - ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਵਿੱਚ ਪੰਜਾਬ ਰਾਜ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਨਿਪਟਾਰੇ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਉਪ-ਮੰਡਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਧਾਨ ਸਭਾ ਹਲਕਾ ਪੱਧਰ ਦੀਆਂ ਕਮੇਟੀਆਂ ਦੇ ਚੇਅਰਮੈਨਾਂ ਨੂੰ ਸਮੱਸਿਆਵਾਂ ਦੇ ਹੱਲ ਅਤੇ ਪ੍ਰਗਤੀ ਬਾਰੇ ਨਿਯਮਿਤ ਤੌਰ ‘ਤੇ ਅਗਾਹ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹਲਕਾ ਪੱਧਰ ਦੇ ਚੇਅਰਮੈਨਾਂ ਦੀ ਫੀਡਬੈਕ ਸਥਾਨਕ ਸਮੱਸਿਆਵਾਂ ਦੇ ਹੱਲ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਇਸ ਲਈ ਸੰਬੰਧਿਤ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਮੇਂ-ਸਿਰ ਪੂਰੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।

ਲੰਬਿਤ ਮਾਮਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਲਕਾ ਪੱਧਰੀ ਕਮੇਟੀਆਂ ਦੇ ਚੇਅਰਪਰਸਨਾਂ ਤੋਂ ਮਿਲੀ ਫੀਡਬੈਕ ਅਨੁਸਾਰ ਲਗਭਗ 23 ਅਜਿਹੀਆਂ ਸ਼ਿਕਾਇਤਾਂ ਹਨ, ਜਿਨ੍ਹਾਂ ਨੂੰ ਵਿਭਾਗਾਂ ਵੱਲੋਂ ਨਿਪਟਾਇਆ ਹੋਇਆ ਦਰਸਾਇਆ ਗਿਆ ਹੈ ਪਰ ਉਹ ਪੂਰੀ ਤਰ੍ਹਾਂ ਹੱਲ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਵਪਾਰੀਆਂ/ਦੁਕਾਨਦਾਰਾਂ ਵੱਲੋਂ ਉਠਾਈਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ‘ਤੇ ਨਿਗਰਾਨੀ ਰੱਖਣ ਲਈ ਬਣਾਈਆਂ ਗਈਆਂ ਹਨ, ਇਸ ਲਈ ਆਨਲਾਈਨ ਪੋਰਟਲ ‘ਤੇ ਕਿਸੇ ਵੀ ਮਾਮਲੇ ਨੂੰ ਨਿਪਟਿਆ ਹੋਇਆ ਦਰਸਾਉਣ ਤੋਂ ਪਹਿਲਾਂ ਚੇਅਰਮੈਨਾਂ ਨੂੰ ਵਿਸ਼ਵਾਸ ਵਿੱਚ ਲੈਣਾ ਲਾਜ਼ਮੀ ਹੈ।

ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਜਿਨ੍ਹਾਂ ਨੇ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਥਿਤੀ ਦੀ ਨਿਗਰਾਨੀ ਲਈ ਆਨਲਾਈਨ ਪੋਰਟਲ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਨੂੰ ਸਮੱਸਿਆਵਾਂ ਦੇ ਨਿਪਟਾਰੇ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਸੰਬੰਧਿਤ ਅਧਿਕਾਰੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ (ਮੋਹਾਲੀ) ਅਤੇ ਯਸ਼ਪਾਲ ਬੰਸਲ (ਖਰੜ) ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਫੈਕਟਰੀ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ - CM ਮਾਨ

CM ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼