Saturday, February 21, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

PUNJAB NEWS EXPRESS | November 09, 2024 06:35 PM

ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ 3 ਨਵੰਬਰ ਤੋਂ 8 ਨਵੰਬਰ, 2024 ਤੱਕ ਕਰਵਾਈ ਗਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਗਏ ਹਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੌੜੀ ਨੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਫ਼ਲਤਾ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਵਾਸੀ ਭਾਰਤੀਆਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਆਪਣੇ ਵਤਨ ਦੇ ਵਿਕਾਸ ਅਤੇ ਭਲਾਈ ਲਈ ਵਚਨਬੱਧ ਹਨ।

ਸ. ਰੌੜੀ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਪ੍ਰਵਾਸੀ ਭਾਰਤੀਆਂ ਦਾ ਸਮਰਪਣ ਅਤੇ ਸਹਿਯੋਗ ਅਹਿਮ ਭੂਮਿਕਾ ਨਿਭਾਉਂਦਾ ਹੈ।" ਉਨ੍ਹਾਂ ਨੇ ਆਪਣੇ ਭਾਈਚਾਰੇ ਦੀ ਭਲਾਈ ਅਤੇ ਪੰਜਾਬ ਦੇ ਵਿਸ਼ਵਵਿਆਪੀ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਪ੍ਰਵਾਸੀ ਪੰਜਾਬੀਆਂ ਦੇ ਅਟੁੱਟ ਸਮਰਥਨ ਅਤੇ ਨਿਰੰਤਰ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ