Thursday, July 09, 2026
ਤਾਜਾ ਖਬਰਾਂ
ਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂਸਿਰਫ਼ ਖਾਲੜਾ ਹੀ ਨਹੀਂ, ਬੰਡਾਲਾ ਕੇਸ ਨੇ ਪੰਜਾਬ ਦੇ ਖਾੜਕੂ ਯੁੱਗ ਦੇ ਕਥਿਤ ਫਰਜ਼ੀ ਮੁਕਾਬਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ

Punjab

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਪੰਜਾਬ ਨਿਊਜ਼ ਐਕਸਪ੍ਰੈੱਸ | July 09, 2026 05:45 PM

ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 9 ਜੁਲਾਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ।

ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੀਆਂ ਸੜਕਾਂ ਨੂੰ ਮਜ਼ਬੂਤ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।

ਜੈ ਕ੍ਰਿਸ਼ਨ ਸਿੰਘ ਰੋੜੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।

ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੋੜੀ ਦਾ ਨਿੱਘਾ ਸਵਾਗਤ ਕਰਦਿਆਂ ਸੜਕਾਂ ਲਈ 60 ਲੱਖ ਰੁਪਏ ਦੀ ਗ੍ਰਾਂਟ ਦੇਣ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਦੀਆਂ ਲੰਬੇ ਸਮੇਂ ਤੋਂ ਲੰਬਿਤ ਵਿਕਾਸ ਲੋੜਾਂ ਪੂਰੀਆਂ ਹੋਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਮੌਕੇ ਲੋਕ ਮਿਲਣੀ ਦੌਰਾਨ ਹੋਰ ਵੀ ਕਈ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਸਪੀਕਰ ਨੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਮੈਂਬਰਾਂ, ਸਮਾਜ ਸੇਵੀਆਂ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਗੁਰਮੀਤ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ SIR ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਪਟਿਆਲਾ ਵਿੱਚ ਪੂਰੇ ਪਰਿਵਾਰ ਨੇ ਜ਼ਹਿਰ ਖਾਧਾ: ਪਿਓ-ਧੀ ਦੀ ਮੌਤ

ਪੰਜਾਬੀ ਨੌਜਵਾਨ ਦੀ ਲੰਡਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ: ਘਰ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

ਵੱਡੀ ਖ਼ਬਰ: ਮਾਨ ਸਰਕਾਰ ਨੇ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਵੱਡੀ ਖ਼ਬਰ: ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ 'ਚ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਕਰੇਗੀ ਰੋਸ ਮਾਰਚ

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ