Tuesday, June 09, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Punjab

ਡੀਜੀਪੀ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਪੰਜਾਬ ਨਿਊਜ਼ ਐਕਸਪ੍ਰੈੱਸ | June 09, 2026 06:20 PM

*— ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ਵਿਖੇ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਕੀਤੀਆਂ ਸ਼ਾਮਲ*
*— ਇਹ ਵਿਸ਼ੇਸ਼ ਯੂਨਿਟ ਵਿਗਿਆਨਕ ਜਾਂਚ, ਸਬੂਤਾਂ ਦਾ ਡਿਜੀਟਲ ਵਿਸ਼ਲੇਸ਼ਣ, ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਨਿਗਰਾਨੀ ਅਤੇ ਅਪਰਾਧਿਕ ਡੇਟਾਬੇਸ ਤੱਕ ਬਿਹਤਰ ਪਹੁੰਚ ਪ੍ਰਦਾਨ ਕਰੇਗੀ: ਡੀਜੀਪੀ ਪੰਜਾਬ*

ਚੰਡੀਗੜ੍ਹ, 9 ਜੂਨ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀਆਂ ਕਾਰਜਸ਼ੀਲ ਸਮਰੱਥਾਵਾਂ ਵਿੱਚ ਵਾਧਾ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਏਐਨਟੀਐਫ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ ਵਿਖੇ ਨਵੀਂ ਸਥਾਪਿਤ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ (ਐਸਆਈਟੀਯੂ) ਸਮੇਤ ਕਈ ਆਧੁਨਿਕ ਤਕਨੀਕੀ ਅਤੇ ਇੰਟੈਲੀਜੈਂਸ ਸਹੂਲਤਾਂ ਦਾ ਉਦਘਾਟਨ ਕੀਤਾ।

ਡੀਜੀਪੀ ਪੰਜਾਬ, ਜਿਨ੍ਹਾਂ ਦੇ ਨਾਲ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਅਤੇ ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਮੌਜੂਦ ਸਨ, ਨੇ ਏਐਨਟੀਐਫ ਪੁਲਿਸ ਸਟੇਸ਼ਨ ਵਿਖੇ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ ਐਂਡ ਸਿਸਟਮਜ਼ (ਸੀਸੀਟੀਐਨਐਸ) ਰੂਮ, ਇੰਟੈਰੋਗੇਸ਼ਨ ਰੂਮ, ਐਮਐਚਸੀ ਰੂਮ ਅਤੇ ਡੀਐਸਪੀ ਦਫ਼ਤਰ ਦਾ ਵੀ ਉਦਘਾਟਨ ਕੀਤਾ।

ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਗਏ ਏਐਨਟੀਐਫ ਪੁਲਿਸ ਸਟੇਸ਼ਨ, ਐਸਏਐਸ ਨਗਰ ਦੀ ਇਮਾਰਤ ਨੂੰ ਹੁਣ ਇੱਕ ਆਧੁਨਿਕ ਇੰਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਕੇਂਦਰ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਐਂਟੀ-ਨਾਰਕੋਟਿਕ ਗਤੀਵਿਧੀਆਂ ਲਈ ਇੱਕ ਮੁੱਖ ਕੇਂਦਰ ਵਜੋਂ ਕੰਮ ਕਰ ਰਿਹਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੱਜ ਉਦਘਾਟਨ ਕੀਤੀਆਂ ਗਈਆਂ ਸਹੂਲਤਾਂ ਵਿਗਿਆਨਕ ਜਾਂਚ, ਸਬੂਤਾਂ ਦਾ ਡਿਜੀਟਲ ਵਿਸ਼ਲੇਸ਼ਣ, ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਨਿਗਰਾਨੀ ਅਤੇ ਅਪਰਾਧਿਕ ਡੇਟਾਬੇਸ ਤੱਕ ਬਿਹਤਰ ਪਹੁੰਚ ਪ੍ਰਦਾਨ ਕਰਨਗੀਆਂ, ਜਿਸ ਨਾਲ ਨਾਰਕੋਟਿਕ ਇੰਵੈਸਟੀਗੇਸ਼ਨ ਦੀ ਗੁਣਵੱਤਾ ਅਤੇ ਪ੍ਰਭਾਵਸ਼ੀਲਤਾ ਵਿੱਚ ਹੋਰ ਸੁਧਾਰ ਹੋਵੇਗਾ।

ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਜਾਗਰ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪਟਿਆਲਾ, ਜਲੰਧਰ ਅਤੇ ਬਠਿੰਡਾ ਵਿਖੇ ਅਤਿ-ਆਧੁਨਿਕ ਏਐਨਟੀਐਫ ਦਫਤਰ ਕੰਪਲੈਕਸ ਪਹਿਲਾਂ ਹੀ ਕਾਰਜਸ਼ੀਲ ਹਨ, ਜਦੋਂ ਕਿ ਲੁਧਿਆਣਾ ਅਤੇ ਫਿਰੋਜ਼ਪੁਰ ਵਿਖੇ ਨਵੀਆਂ ਸਹੂਲਤਾਂ ਇਸ ਸਮੇਂ ਨਿਰਮਾਣ ਅਧੀਨ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਇੱਕ ਸਮਰਪਿਤ ਏਐਨਟੀਐਫ ਸਹੂਲਤ ਸਥਾਪਤ ਕਰਨ ਦੀਆਂ ਯੋਜਨਾਵਾਂ ਵੀ ਪ੍ਰਗਤੀ ਅਧੀਨ ਹਨ ਅਤੇ ਇਸ ਸਬੰਧੀ ਜ਼ਮੀਨ ਨੂੰ ਪਹਿਲਾਂ ਹੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਸ ਤਕਨਾਲੋਜੀ-ਅਧਾਰਤ ਨਸ਼ਾ ਵਿਰੋਧੀ ਕਾਨੂੰਨੀ ਢਾਂਚੇ ਨੂੰ ਵਿਕਸਤ ਕਰਨ ਲਈ, ਸੂਬਾ ਸਰਕਾਰ ਨੇ ਵਿੱਤੀ ਸਾਲ 2024-25 ਅਤੇ ਵਿੱਤੀ ਸਾਲ 2025-26 ਦੌਰਾਨ 11.50 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਨਾਲ ਏ.ਐਨ.ਟੀ.ਐਫ. ਹੈੱਡਕੁਆਰਟਰ ਅਤੇ ਰੇਂਜ ਦਫਤਰਾਂ ਵਿੱਚ ਨਿਗਰਾਨੀ ਪ੍ਰਣਾਲੀਆਂ, ਸੰਚਾਰ ਬੁਨਿਆਦੀ ਢਾਂਚੇ, ਸਾਈਬਰ ਇੰਟੈਲੀਜੈਂਸ ਸਮਰੱਥਾਵਾਂ ਅਤੇ ਡਿਜੀਟਲ ਜਾਂਚ ਸਾਧਨਾਂ ਨੂੰ ਅਪਗ੍ਰੇਡ ਕਰਕੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਏਐਨਟੀਐਫ ਦੀ ਤਕਨੀਕੀ ਸਮਰੱਥਾ ਨੂੰ ਹੋਰ ਵਧਾਉਣ ਅਤੇ ਪ੍ਰਭਾਵੀ ਬਣਾਉਣ ਲਈ 14.16 ਕਰੋੜ ਰੁਪਏ ਹੋਰ ਅਲਾਟ ਕੀਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਏ.ਐਨ.ਟੀ.ਐਫ. ਪੰਜਾਬ ਨੂੰ ਸਟੇਟ ਐਨ.ਸੀ.ਓ.ਆਰ.ਡੀ. (ਨਾਰਕੋ ਕੋਆਰਡੀਨੇਸ਼ਨ ਸੈਂਟਰ) ਸਕੱਤਰੇਤ ਵਜੋਂ ਮਨੋਨੀਤ ਕੀਤਾ ਗਿਆ ਹੈ। ਇਸ ਸਮਰੱਥਾ ਨਾਲ ਹੁਣ ਏ.ਐਨ.ਟੀ.ਐਫ. ਵੱਖ-ਵੱਖ ਵਿਭਾਗਾਂ ਅਤੇ ਇਨਫੋਰਸਮੈਂਟ ਏਜੰਸੀਆਂ ਦਰਮਿਆਨ ਤਾਲਮੇਲ ਕਰਨ, ਖੁਫੀਆ ਜਾਣਕਾਰੀ ਸਾਂਝੀ ਕਰਨ ਅਤੇ ਰਾਜ ਭਰ ਵਿੱਚ ਨਸ਼ਾ ਵਿਰੋਧੀ ਪਹਿਲਕਦਮੀਆਂ ਦੀ ਨਿਗਰਾਨੀ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ।

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਨੇ ਕਿਹਾ, ‘‘ਅਸੀਂ ਖੁਫੀਆ ਇਤਲਾਹ ਤੰਤਰ ਨਾਲ ਲੈਸ ਪੁਲਿਸਿੰਗ ਅਤੇ ਆਧੁਨਿਕ ਲਾਗੂਕਰਨ ਸਮਰੱਥਾਵਾਂ ਰਾਹੀਂ ਨਸ਼ਿਆਂ ਦੇ ਨੈੱਟਵਰਕਾਂ ਨੂੰ ਤਬਾਹ ਕਰਨ, ਨਸ਼ਾ ਸਪਲਾਈ ਚੇਨਾਂ ਨੂੰ ਠੱਲ੍ਹ ਪਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਤੇ ਸੁਰੱਖਿਅਤ ਕਰਨ ਲਈ ਵਚਨਬੱਧ ਹਾਂ।’’

Have something to say? Post your comment

google.com, pub-6021921192250288, DIRECT, f08c47fec0942fa0

Punjab

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ - CM ਮਾਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਚੀਮਾ

ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸੰਧਵਾਂ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ, 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾਈ

ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ: 1163 ਬੱਚੇ ਰੈਸਕਿਊ, 409 ਨੂੰ ਸਿੱਖਿਆ ਨਾਲ ਜੋੜਿਆ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ: ਹਰਪਾਲ ਚੀਮਾ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ