Thursday, October 29, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | October 29, 2026 03:50 PM

- *ਬਾਬਾ ਸਾਹਿਬ ਦੇ ਸਮਾਜਿਕ ਨਿਆਂ, ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਬਣੇਗਾ ਮਜ਼ਬੂਤ ਕੇਂਦਰ*
- *ਇੱਕ ਏਕੜ ਵਿੱਚ ਫੈਲਿਆ ਤਿੰਨ ਮੰਜ਼ਿਲਾ ਭਵਨ ਹੁਨਰ ਵਿਕਾਸ, ਸਿਖਲਾਈ, ਲਾਇਬ੍ਰੇਰੀ ਅਤੇ ਸਮਾਜਿਕ ਗਤੀਵਿਧੀਆਂ ਨੂੰ ਦੇਵੇਗਾ ਨਵਾਂ ਆਧਾਰ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ*

ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਬਰਾਬਰੀ, ਸਮਾਜਿਕ ਨਿਆਂ ਅਤੇ ਵਾਂਝੇ ਵਰਗਾਂ ਦੇ ਸਸ਼ਕਤੀਕਰਨ ਲਈ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅੰਬੇਦਕਰ ਭਵਨ ਹੁਣ ਉਸਾਰੀ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਰੀਬ ਇੱਕ ਏਕੜ ਰਕਬੇ ਵਿੱਚ ਬਣ ਰਿਹਾ ਇਹ ਤਿੰਨ ਮੰਜ਼ਿਲਾ ਅੰਬੇਦਕਰ ਭਵਨ ਲਗਭਗ 23, 120 ਵਰਗ ਫੁੱਟ ਕਵਰਡ ਏਰੀਆ ਵਿੱਚ ਫੈਲਿਆ ਹੋਇਆ ਹੈ। ਭਵਨ ਦੀ ਭੂਤਲ 'ਤੇ ਵੋਕੇਸ਼ਨਲ ਟਰੇਨਿੰਗ ਰੂਮ, ਟੀਚਰ ਰੂਮ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਅਤੇ ਵਿਸ਼ਾਲ ਮਲਟੀਪਰਪਜ਼ ਹਾਲ ਬਣਾਇਆ ਗਿਆ ਹੈ। ਪਹਿਲੀ ਮੰਜ਼ਿਲ 'ਤੇ ਕਾਨਫਰੰਸ ਹਾਲ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦੇ ਦਫ਼ਤਰਾਂ ਸਮੇਤ ਸਟਾਫ਼ ਰੂਮ, ਪੈਂਟਰੀ ਅਤੇ ਸਟੋਰ ਰੂਮ ਹਨ, ਜਦਕਿ ਦੂਜੀ ਮੰਜ਼ਿਲ 'ਤੇ ਲਾਇਬ੍ਰੇਰੀ, ਰਿਕਾਰਡ ਰੂਮ, ਗੈਸਟ ਰੂਮ ਅਤੇ ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਭਵਨ ਦੀ ਉਸਾਰੀ ਦਾ ਕਰੀਬ 95 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਜਲਦ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਵਨ ਲੋਕਾਂ ਨੂੰ ਸਮਰਪਿਤ ਹੋਣ ਤੋਂ ਬਾਅਦ ਸਿਖਲਾਈ, ਹੁਨਰ ਵਿਕਾਸ, ਸੈਮੀਨਾਰਾਂ, ਸਮਾਜਿਕ ਜਾਗਰੂਕਤਾ ਪ੍ਰੋਗਰਾਮਾਂ, ਪੁਸਤਕ ਅਧਿਐਨ ਅਤੇ ਭਾਈਚਾਰਕ ਗਤੀਵਿਧੀਆਂ ਦਾ ਇੱਕ ਮਹੱਤਵਪੂਰਨ ਕੇਂਦਰ ਬਣੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਭਵਨ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਸਮਾਜਿਕ ਨਿਆਂ, ਬਰਾਬਰੀ, ਸਿੱਖਿਆ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਸਸ਼ਕਤ ਕੇਂਦਰ ਸਾਬਤ ਹੋਵੇਗਾ। ਇਸ ਨਾਲ ਸਮਾਜਿਕ ਏਕਤਾ, ਜਾਗਰੂਕਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਲੋਕ-ਭਲਾਈ ਪ੍ਰੋਜੈਕਟਾਂ ਨੂੰ ਪਹਿਲ ਦੇ ਰਹੀ ਹੈ, ਜੋ ਸਮਾਜ ਦੇ ਹਰ ਵਰਗ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਇੱਕ ਸਮਾਵੇਸ਼ੀ, ਪ੍ਰਗਤੀਸ਼ੀਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ, ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ-ਭਲਾਈ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਸੁਖਬੀਰ ਬਾਦਲ ਨੇ ਉਦਯੋਗ ਤੇ ਵਪਾਰ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਿਵੇਸ਼ ਤੇ ਵਿਕਾਸ ਦਾ ਮਾਹੌਲ ਦੇਵੇਗੀ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਕਟਾਰੂਚੱਕ

ਹਰਪਾਲ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਭਾਜਪਾ ਗੁਜਰਾਤ ਤੋਂ ਪੂਰੇ ਦੇਸ਼ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਮਾਨ ਸਰਕਾਰ ਨਸ਼ਿਆਂ ਖਿਲਾਫ ਲੜ ਰਹੀ ਹੈ ਫੈਸਲਾਕੁੰਨ ਲੜਾਈ: ਹਰਪਾਲ ਚੀਮਾ

ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਕੀਤਾ ਤਬਾਹ: ਬਲਤੇਜ ਪੰਨੂ

4 ਨਵੰਬਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’, ਪੰਜਾਬ ਦੇ ਇੱਕ ਲੱਖ ਤੋਂ ਵੱਧ ਲੋਕ ਹੋਣਗੇ ਸ਼ਾਮਲ: ਪਰਗਟ ਸਿੰਘ

PSPCL ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਖੇਤੀਬਾੜੀ ਵਿਭਾਗ ਵੱਲੋਂ ਅਣ-ਅਧਿਕਾਰਤ ਗੋਦਾਮ ਕੀਤਾ ਗਿਆ ਸੀਲ, FIR ਦਰਜ

ਯੁੱਧ ਨਸ਼ਿਆਂ ਵਿਰੁੱਧ: ਅਹਿਮਦਗੜ੍ਹ ਵਿੱਚ ਨਸ਼ਾ ਤਸਕਰੀ ਦੇ ਮੁਲਜ਼ਮ ਦਾ ਘਰ ਢਾਹਿਆ