Wednesday, November 12, 2025

Punjab

ਤਰਨ ਤਾਰਨ ਜ਼ਿਮਨੀ ਚੋਣ ਲਈ ਕਰੀਬ 60.95 ਫ਼ੀਸਦੀ ਵੋਟਿੰਗ ਦਰਜ : ਸਿਬਿਨ ਸੀ

PUNJAB NEWS EXPRESS | November 11, 2025 08:35 PM

- ਮੁੱਖ ਚੋਣ ਅਧਿਕਾਰੀ ਨੇ ਸ਼ਾਂਤੀਪੂਰਨ ਤਰੀਕੇ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਵੋਟਰਾਂ, ਸਮੁੱਚੇ ਚੋਣ ਅਮਲੇ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦਾ ਕੀਤਾ ਧੰਨਵਾਦ
ਚੰਡੀਗੜ੍ਹ: 
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ ਕਰੀਬ 60.95 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਫੀਸਦੀ ਦੇ ਸਟੀਕ ਅੰਕੜੇ ਭਲਕੇ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਪੋਲਿੰਗ ਪਾਰਟੀਆਂ ਵਾਪਿਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਦੀ ਐਂਟਰੀ ਹੋ ਜਾਵੇਗੀ। ਉਨ੍ਹਾਂ ਨੇ ਜ਼ਿਮਨੀ ਚੋਣ ਵਿੱਚ ਆਪਣੀ ਵੋਟ ਦੇ ਜਮਹੂਰੀ ਹੱਕ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਰਿਟਰਨਿੰਗ ਅਧਿਕਾਰੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਤਾਰੀਫ਼ ਕੀਤੀ ਹੈ।

ਉਨ੍ਹਾਂ ਅੱਗੇ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਉਪ-ਚੋਣ: ਤਰਨ ਤਾਰਨ ਵਿਧਾਨ ਸਭਾ ਸੀਟ ਲਈ ਵੋਟਿੰਗ ਜਾਰੀ, ਵੋਟਰ ਜਲਦੀ  ਪਹੁੰਚਦੇ ਵੇਖੇ ਗਏ

ਧਰਮ ਰੱਖਿਅਕ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਤੋਂ 13 ਨਵੰਬਰ ਨੂੰ : ਹਰਮੀਤ ਸਿੰਘ ਕਾਲਕਾ

ਪੰਜਾਬ ਨੇ ਭਾਰਤ ਨੈੱਟ ਸਕੀਮ ਲਾਗੂ ਕਰਨ ਦੇ ਮਾਮਲੇ ‘ਚ ਪਹਿਲਾ ਸੂਬਾ ਹੋਣ ਦਾ ਮਾਣ ਹਾਸਲ ਕੀਤਾ

ਪੰਜਾਬ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਬਾਹਰੀ ਫੋਰਸ ਨੂੰ ਕਾਨੂੰਨ ਅਤੇ ਵਿਵਸਥਾ ਲਾਗੂਕਰਨ ਦੀ ਇਜਾਜਤ ਨਹੀਂ: ਡੀਆਈਜੀ ਨਾਨਕ ਸਿੰਘ

ਚੰਡੀਗੜ੍ਹ ਪੁਲਿਸ ਵੱਲੋਂ ਪੀਯੂ ਦੇ ਵਿਦਿਆਰਥੀਆਂ 'ਤੇ ਲਾਠੀਚਾਰਜ, ਸੈਨੇਟ ਚੋਣਾਂ ਲਈ ਵਿਰੋਧ ਜਾਰੀ

ਮਰਹੂਮ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਦਾ ਮਾਮਲਾ: ਪੰਜਾਬ ਐਸ.ਸੀ ਕਮਿਸ਼ਨ ਨੂੰ ਐਸ.ਐਸ.ਪੀ. ਕਪੂਰਥਲਾ ਨੇ ਸੌਂਪੀ ਸਥਿਤੀ ਰਿਪੋਰਟ

ਪੰਜਾਬ ਸਰਕਾਰ ਆਪਣੀ ਸਿੱਖਿਆ ਨੀਤੀ ਤੇ ਡੈਮ ਸੇਫਟੀ ਐਕਟ ਤੁਰੰਤ ਬਣਾਏ: ਸਤਨਾਮ ਸਿੰਘ ਚਾਹਲ

ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ