Thursday, October 01, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | October 01, 2026 05:25 PM

- *ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ*
- *ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ਤੇ ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਦਾ ਕੰਮ ਕਰ ਰਹੇ ਸਨ ਦੋਸ਼ੀ : ਆਈਜੀਪੀ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਗੁਰਦਾਸਪੁਰ, 1 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ, ਜਿਨਾਂ ਵਿੱਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ, ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ I ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ (26), ਲਵਪ੍ਰੀਤ ਸਿੰਘ (25) ਅਤੇ ਜਸ਼ਨਦੀਪ ਸਿੰਘ (25), ਸਾਰੇ ਵਾਸੀ ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ ਅਤੇ ਹਰਜਿੰਦਰ ਸਿੰਘ (23), ਵਾਸੀ ਲਖਨ ਕਲਾਂ, ਕਲਾਨੌਰ, ਗੁਰਦਾਸਪੁਰ, ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਗਲੋਕ (ਆਸਟ੍ਰੀਆ ਦਾ ਬਣਿਆ), ਚਾਰ .30 ਬੋਰ (ਚੀਨ ਦੇ ਬਣੇ ) ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਅੱਠ ਮੈਗਜ਼ੀਨ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਿਲਵਰ ਮਾਰੂਤੀ ਸਵਿਫਟ ਕਾਰ (ਯੂਕੇ 16 ਸੀ 0040) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੁਬਈ ਅਤੇ ਅਮਰੀਕਾ ਸਥਿਤ ਹੈਂਡਲਰਾਂ ਨਾਲ ਸਬੰਧ ਸਨ, ਜਿਨਾਂ ਵੱਲੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਦਾ ਕੰਮ ਸੌਪਿਆ ਗਿਆ ਸੀ ।

ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਲਵਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜਸ਼ਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਪਛਾਣੇ ਗਏ ਸ਼ੱਕੀਆਂ ਨੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ, ਜਿਸਨੂੰ ਉਹ ਅੱਗੇ ਸਪਲਾਈ ਕਰਨ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਆਪਣੀ ਕਾਰ ਵਿੱਚ ਜਾ ਰਹੇ ਚਾਰੇ ਦੋਸ਼ੀਆਂ ਨੂੰ ਸੱਤ ਗੈਰ-ਕਾਨੂੰਨੀ ਪਿਸਤੌਲਾਂ ਅਤੇ ਅੱਠ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਆਈਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਦੀ ਨਿਗਰਾਨੀ ਹੇਠ ਕੀਤੀ ਗਈ । ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ।

ਇਸ ਸਬੰਧ ਵਿੱਚ ਐਫਆਈਆਰ ਨੰਬਰ 130 ਮਿਤੀ 1/10/2026 ਨੂੰ ਗੁਰਦਾਸਪੁਰ ਦੇ ਕਲਾਨੌਰ ਪੁਲਿਸ ਸਟੇਸ਼ਨ ਵਿਖੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਚੀਮਾ

ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

ਹਰਜਿੰਦਰ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? - ਬਲਤੇਜ ਪੰਨੂ

ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ’ਚ ਫੇਰ ਆਏ 1000-1500 ਰੁਪਏ

CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਮਨਜ਼ੂਰੀ