Wednesday, September 23, 2026
ਤਾਜਾ ਖਬਰਾਂ
ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

Punjab

ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

PUNJAB NEWS EXPRESS | September 23, 2026 09:27 PM
ਮਿਠਾਈ 'ਚ ਜ਼ਹਿਰੀਲਾ ਪਦਾਰਥ ਮਿਲਾ ਕੇ ਬੱਚਿਆਂ ਨੂੰ ਮਾਰਨ ਦਾ ਦੋਸ਼; ਔਰਤ ਗ੍ਰਿਫਤਾਰ, ਕਥਿਤ ਸਾਥੀ ਦੀ ਗ੍ਰਿਫ਼ਤਾਰੀ ਬਾਕੀ
ਦਲਜੀਤ ਕੌਰ 
ਭਵਾਨੀਗੜ੍ਹ, :  ਥਾਣਾ ਭਵਾਨੀਗੜ੍ਹ ਦੇ ਇਲਾਕੇ ਵਿੱਚ ਤਿੰਨ ਨਾਬਾਲਗ ਸਕੇ ਭੈਣ-ਭਰਾਵਾਂ ਦੀ ਜ਼ਹਿਰੀਲੀ ਮਿਠਾਈ ਖਾਣ ਕਾਰਨ ਹੋਈ ਮੌਤ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਟਰੇਸ ਕਰਦਿਆਂ ਬੱਚਿਆਂ ਦੀ ਮਾਂ ਲਵਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਹਰਜੀਤ ਸਿੰਘ ਵਾਸੀ ਜਲਾਲਾਬਾਦ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
 
ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਬਖੌਪੀਰ ਰੋਡ ਭਵਾਨੀਗੜ੍ਹ ਵਿਖੇ ਤਿੰਨ ਨਾਬਾਲਗ ਬੱਚਿਆਂ—ਜਸਨੂਰ ਕੌਰ (ਸਾਢੇ 6 ਸਾਲ), ਅਰਮਾਨਦੀਪ ਸਿੰਘ (5 ਸਾਲ) ਅਤੇ ਰਿਹਾਨਦੀਪ ਸਿੰਘ (ਢਾਈ ਸਾਲ)—ਦੀ ਜ਼ਹਿਰੀਲੀ ਮਿਠਾਈ ਖਾਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ ਸੀ। ਸ਼ੁਰੂਆਤ ਵਿੱਚ ਇਹ ਮਾਮਲਾ ਫੂਡ ਪੋਇਜ਼ਨਿੰਗ ਨਾਲ ਸਬੰਧਤ ਮੰਨਿਆ ਗਿਆ ਸੀ।
 
ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਸਾਹਮਣੇ ਆਇਆ ਕਿ ਬੱਚਿਆਂ ਦੀ ਮਾਂ ਲਵਪ੍ਰੀਤ ਕੌਰ ਦੇ ਹਰਜੀਤ ਸਿੰਘ ਵਾਸੀ ਜਲਾਲਾਬਾਦ ਨਾਲ ਕਥਿਤ ਤੌਰ 'ਤੇ ਸਬੰਧ ਸਨ। ਪੁਲਿਸ ਦਾ ਦੋਸ਼ ਹੈ ਕਿ ਬੱਚਿਆਂ ਨੂੰ ਰਸਤੇ ਤੋਂ ਹਟਾਉਣ ਦੀ ਸਾਜ਼ਿਸ਼ ਤਹਿਤ ਮਿਠਾਈ ਵਿੱਚ ਜ਼ਹਿਰੀਲਾ ਪਦਾਰਥ ਮਿਲਾਇਆ ਗਿਆ।
 
ਇਸ ਸਬੰਧੀ ਥਾਣਾ ਭਵਾਨੀਗੜ੍ਹ ਵਿਖੇ ਲਵਪ੍ਰੀਤ ਕੌਰ ਅਤੇ ਹਰਜੀਤ ਸਿੰਘ ਖ਼ਿਲਾਫ਼ ਧਾਰਾ 103(1), 61(2) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।
 
ਐੱਸ.ਐੱਸ.ਪੀ. ਨੇ ਦੱਸਿਆ ਕਿ ਕਪਤਾਨ ਪੁਲਿਸ (ਸਥਾਨਕ) ਸੁਖਅੰਮ੍ਰਿਤ ਸਿੰਘ ਪੀ.ਪੀ.ਐੱਸ. ਦੀ ਅਗਵਾਈ ਅਤੇ ਡੀ.ਐੱਸ.ਪੀ. (ਡਿਟੈਕਟਿਵ) ਹਰਸਿਮਰਨ ਸਿੰਘ ਅਤੇ ਡੀ.ਐੱਸ.ਪੀ. ਭਵਾਨੀਗੜ੍ਹ ਸਤਨਾਮ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਮਨੁੱਖੀ ਅਤੇ ਤਕਨੀਕੀ ਸੂਚਨਾ ਦੀ ਮਦਦ ਨਾਲ ਲਵਪ੍ਰੀਤ ਕੌਰ ਨੂੰ 22 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ।
 
ਪੁਲਿਸ ਵੱਲੋਂ ਮੁਲਜ਼ਮ ਔਰਤ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਪੁੱਛ-ਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜਦਕਿ ਮਾਮਲੇ ਵਿੱਚ ਨਾਮਜ਼ਦ ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

CM ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ 'ਆਪ' ਵਿੱਚ ਸ਼ਾਮਲ

ਚੋਣ ਕਮਿਸ਼ਨ ਨੇ ਅੰਦਰੂਨੀ ਟਿੱਪਣੀਆਂ ਅਤੇ ਫੈਸਲਾ ਪ੍ਰਕਿਰਿਆ ਬਾਰੇ ਦਿੱਤਾ ਸਪੱਸ਼ਟੀਕਰਨ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ