Saturday, September 19, 2026
ਤਾਜਾ ਖਬਰਾਂ
ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

Punjab

ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਪੰਜਾਬ ਨਿਊਜ਼ ਐਕਸਪ੍ਰੈੱਸ | September 19, 2026 05:04 PM

- ਕਿਹਾ; ਵਿਦੇਸ਼ਾਂ ’ਚ ਸਿੱਖਾਂ ਦੀ ਸੁਰੱਖਿਆ ਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਬੰਧਤ ਸਰਕਾਰਾਂ ਦੀ ਜ਼ਿੰਮੇਵਾਰੀ

ਅੰਮ੍ਰਿਤਸਰ, 19 ਸਤੰਬਰ : ਥਾਈਲੈਂਡ ਵਿਚ ਇੱਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁਟਾਈ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ।

ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਅਤੇ ਸਤਿਕਾਰ ਦਾ ਪ੍ਰਤੀਕ ਹੈ, ਇਸ ਲਈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਅਪਮਾਨਜਨਕ ਹਰਕਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਜਿਥੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਲਈ ਆਖਿਆ, ਉਥੇ ਹੀ ਥਾਈਲੈਂਡ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਥਾਈਲੈਂਡ ਸਥਿਤ ਭਾਰਤੀ ਦੂਤਾਵਾਸ ਰਾਹੀਂ ਮਾਮਲੇ ਦੀ ਜਾਣਕਾਰੀ ਲੈ ਕੇ ਪੀੜਤ ਨੂੰ ਲੋੜੀਂਦੀ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਅਤੇ ਯਾਤਰਾ ਕਰਦੇ ਸਿੱਖਾਂ ਦੀ ਸੁਰੱਖਿਆ, ਧਾਰਮਿਕ ਪਛਾਣ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਬੰਧਤ ਸਰਕਾਰਾਂ ਦੀ ਜ਼ਿੰਮੇਵਾਰੀ ਹੈ।

ਦਿੱਲੀ ਦੇ ਇਕ ਸਟੇਡੀਅਮ ’ਚ ਸਿੱਖ ਬੱਚਿਆਂ ਨੂੰ ਕੜਾ ਪਹਿਨਣ ਕਾਰਨ ਰੋਕਣ ਦੀ ਵੀ ਕੀਤੀ ਨਿੰਦਾ
ਇਸੇ ਦੌਰਾਨ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਖੇ ਕ੍ਰਿਕਟ ਮੈਚ ਦੇਖਣ ਗਏ ਸਿੱਖ ਬੱਚਿਆਂ ਨੂੰ ਕੜਾ ਪਾਇਆ ਹੋਣ ਕਾਰਨ ਅੰਦਰ ਜਾਣ ਤੋਂ ਰੋਕਣ ਦੇ ਮਾਮਲੇ ਦੀ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕੜਾ ਸਿੱਖ ਕਕਾਰਾਂ ਦਾ ਅਹਿਮ ਹਿੱਸਾ ਅਤੇ ਸਿੱਖ ਦੀ ਧਾਰਮਿਕ ਪਛਾਣ ਦਾ ਅਟੁੱਟ ਅੰਗ ਹੈ। ਕਿਸੇ ਸਿੱਖ ਬੱਚੇ ਨੂੰ ਸਿਰਫ਼ ਕੜਾ ਪਾਉਣ ਕਰਕੇ ਕਿਸੇ ਜਨਤਕ ਸਥਾਨ ਜਾਂ ਖੇਡ ਮੈਦਾਨ ਵਿੱਚ ਦਾਖ਼ਲ ਹੋਣ ਤੋਂ ਰੋਕਣਾ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੇ ਨਾਮ ’ਤੇ ਕਿਸੇ ਵੀ ਵਿਅਕਤੀ ਨਾਲ ਅਜਿਹਾ ਵਤੀਰਾ ਨਹੀਂ ਹੋਣਾ ਚਾਹੀਦਾ, ਜਿਸ ਨਾਲ ਕਿਸੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ।

ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰੇਕ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਅਤੇ ਧਾਰਮਿਕ ਪਛਾਣ ਕਾਇਮ ਰੱਖਣ ਦੀ ਆਜ਼ਾਦੀ ਦਿੰਦਾ ਹੈ ਅਤੇ ਦੇਸ਼ ਦੀ ਰਾਜਧਾਨੀ ਵਿਚ ਵਿਚ ਅਜਿਹਾ ਹੋਣਾ ਹੋਰ ਵੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਇਸ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਸਿੱਖਾਂ ਨੂੰ ਕਕਾਰਾਂ ਸਮੇਤ ਕਿਤੇ ਜਾਣ ਸਮੇਂ ਵਿਤਕਰੇ ਜਾਂ ਰੋਕ ਦਾ ਸਾਹਮਣਾ ਨਾ ਕਰਨਾ ਪਵੇ। ਐਡਵੋਕੇਟ ਧਾਮੀ ਨੇ ਸਬੰਧਤ ਅਧਿਕਾਰੀਆਂ ਤੋਂ ਸਿੱਖ ਬੱਚਿਆਂ ਨਾਲ ਹੋਏ ਇਸ ਵਤੀਰੇ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਦੋਸ਼ੀ ਮੁਲਾਜ਼ਮ ਖਿਲਾਫ ਕਾਰਵਾਈ ਲਈ ਵੀ ਆਖਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਕਾਲੀ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ 'ਆਪ' ਵਿੱਚ ਸ਼ਾਮਲ

ਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾ : CM ਮਾਨ

ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਗੁਰੂ ਨਾਲ ਜੋੜਨਾ ਮੀਰੀ ਪੀਰੀ ਖਾਲਸਾ ਮਾਰਚ ਦਾ ਮੁੱਖ ਮੰਤਵ - ਜਥੇਦਾਰ ਗੜਗੱਜ

ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: CM ਮਾਨ

ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ