Thursday, August 20, 2026

Punjab

ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂ

PUNJAB NEWS EXPRESS | August 19, 2026 11:17 PM

ਲੁਧਿਆਣਾ ਵਿੱਚ ਪੀਜ਼ਾ ਆਊਟਲੈੱਟ ’ਤੇ ਫਾਇਰਿੰਗ, ਤਲਵੰਡੀ ਸਾਬੋ ਵਿੱਚ ਵਿਅਕਤੀ ਦੀ ਲੋਹੇ ਦੀ ਰਾਡ ਨਾਲ ਕੁੱਟਮਾਰ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਸਵਾਲ
ਚੰਡੀਗੜ੍ਹ, : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦਿਨ-ਦਿਹਾੜੇ ਹੋ ਰਹੀਆਂ ਫਾਇਰਿੰਗ, ਕਤਲ, ਲੁੱਟ ਅਤੇ ਕੁੱਟਮਾਰ ਦੀਆਂ ਘਟਨਾਵਾਂ ਸੂਬੇ ਵਿੱਚ ਵਿਗੜ ਚੁੱਕੀ ਕਾਨੂੰਨ ਵਿਵਸਥਾ ਦਾ ਵੱਡਾ ਸਬੂਤ ਹਨ।

ਢਿੱਲੋਂ ਨੇ ਕਿਹਾ ਕਿ ਲੁਧਿਆਣਾ ਵਿੱਚ ਪੀਜ਼ਾ ਆਊਟਲੈੱਟ ’ਤੇ ਦਿਨ-ਦਿਹਾੜੇ ਹੋਈ ਫਾਇਰਿੰਗ ਅਤੇ ਤਲਵੰਡੀ ਸਾਬੋ ਵਿੱਚ ਇੱਕ ਵਿਅਕਤੀ ਦੀ ਲੋਹੇ ਦੀ ਰਾਡ ਨਾਲ ਕੀਤੀ ਗਈ ਬੁਰੀ ਤਰ੍ਹਾਂ ਕੁੱਟਮਾਰ ਨੇ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਮਾਨਸਾ ਵਿੱਚ ਕਬੱਡੀ ਖਿਡਾਰੀ ਦਾ ਕਤਲ, ਲੁਧਿਆਣਾ ਵਿੱਚ ਨੌਜਵਾਨ ਦੀ ਹੱਤਿਆ ਅਤੇ ਜਲੰਧਰ ਵਿੱਚ ਲੋਹਾ ਕਾਰੋਬਾਰੀ ਨਾਲ ਲੁੱਟ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਲਗਾਤਾਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਅਤੇ ਭੈਅ ਖਤਮ ਹੋਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਜਦੋਂ ਆਮ ਲੋਕ, ਵਪਾਰੀ, ਨੌਜਵਾਨ ਅਤੇ ਖਿਡਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਾ ਕਰਨ ਤਾਂ ਇਹ ਸਰਕਾਰ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਸਰਕਾਰ ਵੱਲੋਂ ਅਪਰਾਧ ਅਤੇ ਗੈਂਗਸਟਰਵਾਦ ਨੂੰ ਨੱਥ ਪਾਉਣ ਦੇ ਦਾਅਵੇ ਜ਼ਮੀਨੀ ਹਕੀਕਤ ਦੇ ਸਾਹਮਣੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਸਰਕਾਰ ਨੂੰ ਅਪਰਾਧੀਆਂ ਵਿਰੁੱਧ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ।

ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਆਮ ਜਨਤਾ ਹੁਣ ਬਦਲਾਅ ਦੀ ਉਮੀਦ ਭਾਰਤੀ ਜਨਤਾ ਪਾਰਟੀ ਵੱਲ ਦੇਖ ਰਹੀ ਹੈ। ਭਾਜਪਾ ਪੰਜਾਬ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਦਾ ਰਾਜ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਅਮਨ-ਸ਼ਾਂਤੀ ਵਾਲਾ ਸੂਬਾ ਬਣਾਉਣ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਬਿਨਾਂ ਕਿਸੇ ਸਿਆਸੀ ਦਖ਼ਲ ਦੇ ਸਖ਼ਤ ਕਾਰਵਾਈ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਡਰ ਦੇ ਮਾਹੌਲ ਤੋਂ ਮੁਕਤ, ਸੁਰੱਖਿਅਤ ਅਤੇ ਕਾਨੂੰਨ ਦੇ ਰਾਜ ਵਾਲਾ ਪੰਜਾਬ ਚਾਹੁੰਦੇ ਹਨ ਅਤੇ ਭਾਜਪਾ ਇਸੇ ਮਕਸਦ ਨਾਲ ਲੋਕਾਂ ਦੀ ਆਵਾਜ਼ ਬਣ ਕੇ ਮਜ਼ਬੂਤੀ ਨਾਲ ਖੜ੍ਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਈ.ਕੇ.ਜੀ ਪੀ.ਟੀ.ਯੂ ਵੱਲੋਂ ਉਦਯੋਗ-ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਆਈ.ਸੀ.ਟੀ ਅਕਾਦਮੀ ਨਾਲ ਐਮ.ਓ.ਯੂ ਤੇ ਹਸਤਾਖ਼ਰ

ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ

ਗੈਂਗਸਟਰਾਂ 'ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ: CM ਮਾਨ

ਟਕਸਾਲੀ ਅਕਾਲੀ ਆਗੂ ਤੇ ਆਲ ਇੰਡੀਆ ਟਾਂਕ ਕਸ਼ੱਤਰੀ ਸਭਾ ਦੇ ਕੌਮੀ ਪ੍ਰਧਾਨ ‘ਆਪ’ 'ਚ ਸ਼ਾਮਲ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਚੀਮਾ

ਪੰਜਾਬ ਸਰਕਾਰ ਵੱਲੋਂ STPI ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ