Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | October 16, 2026 04:11 PM

ਜਲੰਧਰ, 16 ਅਕਤੂਬਰ: ਜਲੰਧਰ ਦਿਹਾਤੀ ਪੁਲਿਸ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪਿੰਡ ਦੋਸਾਂਝ ਕਲਾਂ ਵਿੱਚ ਕੰਧ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ। ਤਿੰਨੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਪੁਲਿਸ ਨੇ ਤਿੰਨਾਂ ਨੂੰ 15 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ’ਤੇ ਕੀਤੀ ਗਈ। ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਜਲਦ ਪ੍ਰੈੱਸ ਕਾਨਫਰੰਸ ਕੀਤੇ ਜਾਣ ਦੀ ਸੰਭਾਵਨਾ ਹੈ।

7 ਅਕਤੂਬਰ ਨੂੰ ਕੰਧ ’ਤੇ ਲਿਖੇ ਸਨ ਨਾਅਰੇ
ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ’ ਤੋਂ ਪਹਿਲਾਂ 7 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ਦੋਸਾਂਝ ਕਲਾਂ ਵਿੱਚ ਇੱਕ ਘਰ ਦੀ ਕੰਧ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖੇ ਗਏ ਸਨ। ਬਾਅਦ ਵਿੱਚ ਸਪੱਸ਼ਟ ਹੋਇਆ ਕਿ ਇਹ ਘਰ ਦਿਲਜੀਤ ਦੋਸਾਂਝ ਦਾ ਨਹੀਂ, ਸਗੋਂ ਉਨ੍ਹਾਂ ਦੇ ਗੁਆਂਢੀ ਦਾ ਸੀ। ਘਰ ਦੇ ਮਾਲਕ ਮੁਖਤਿਆਰ ਨੇ ਦੱਸਿਆ ਸੀ ਕਿ ਸਪਰੇਅ ਦੀ ਬਦਬੂ ਅੰਦਰ ਤੱਕ ਆਉਣ ਕਾਰਨ ਉਨ੍ਹਾਂ ਦੀ ਨੀਂਦ ਖੁੱਲ੍ਹ ਗਈ। ਉਨ੍ਹਾਂ ਨੇ ਬਾਹਰ ਮੌਜੂਦ ਲੋਕਾਂ ਨੂੰ ਝਿੜਕਿਆ, ਪਰ ਉਹ ਮੂੰਹ ਢੱਕ ਕੇ ਉੱਥੋਂ ਚਲੇ ਗਏ। ਬਾਅਦ ਵਿੱਚ ਕੰਧ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਮਿਲੇ ਅਤੇ ਹੇਠਾਂ ਦਿਲਜੀਤ ਦੋਸਾਂਝ ਦਾ ਨਾਂ ਵੀ ਲਿਖਿਆ ਗਿਆ ਸੀ।

ਕੰਧ ਖ਼ਰਾਬ ਹੋਣ ਕਾਰਨ ਹੋਇਆ ਨੁਕਸਾਨ
ਮੁਖਤਿਆਰ ਮੁਤਾਬਕ, ਉਹ ਦਿਹਾੜੀ ਕਰਕੇ ਗੁਜ਼ਾਰਾ ਕਰਦੇ ਹਨ ਅਤੇ ਕੰਧ ਖ਼ਰਾਬ ਹੋਣ ਕਾਰਨ ਉਨ੍ਹਾਂ ਦਾ ਲਗਭਗ 5, 000 ਤੋਂ 7, 000 ਰੁਪਏ ਦਾ ਨੁਕਸਾਨ ਹੋਇਆ। ਉਨ੍ਹਾਂ ਇਹ ਵੀ ਦੱਸਿਆ ਸੀ ਕਿ ਦਿਲਜੀਤ ਦੋਸਾਂਝ ਦਾ ਘਰ ਸੜਕ ਦੇ ਦੂਜੇ ਪਾਸੇ ਅੱਗੇ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

MLA ਗਿਆਸਪੁਰਾ ਮਾਮਲਾ: ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਗਲੀ ਵਿੱਚ ਖੇਡ ਰਹੇ ਦੋ ਸਾਲ ਦੇ ਬੱਚੇ ਨੂੰ ਥਾਰ ਨੇ ਕੁਚਲਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ