Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 04:31 PM

* *ਕਮਜ਼ੋਰ ਵਰਗਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਅਤੇ ਸਨਮਾਨਜਨਕ ਜੀਵਨ ਦੇਣਾ ਸਰਕਾਰ ਦੀ ਮੁੱਖ ਤਰਜੀਹ*
* *ਅਧਿਕਾਰੀਆਂ ਨੂੰ ਸਖ਼ਤ ਹਦਾਇਤ: ਦਿਵਿਆਂਗ ਵਿਅਕਤੀਆਂ ਦੀ ਵਿੱਤੀ ਸਹਾਇਤਾ ਵਿੱਚ ਨਹੀਂ ਹੋਵੇਗੀ ਰੱਤੀ ਭਰ ਦੇਰੀ*

ਚੰਡੀਗੜ੍ਹ, 23 ਜੂਨ: "ਸਾਡੀ ਸਰਕਾਰ ਦਾ ਮੁੱਖ ਮਕਸਦ ਸਿਰਫ਼ ਸਰਕਾਰੀ ਸਕੀਮਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਇੱਕ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਮਦਦ ਦਾ ਹੱਥ ਸਮੇਂ ਸਿਰ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।" ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਕੀਤਾ।

ਵਿਭਾਗ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਈ-2026 ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 125 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਰਕਾਰ ਦੀ ਕਮਜ਼ੋਰ ਵਰਗਾਂ ਪ੍ਰਤੀ ਹਮਦਰਦੀ ਅਤੇ ਉਨ੍ਹਾਂ ਦੇ ਹੱਕਾਂ ਨੂੰ ਪਹਿਲ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਸਾਫ਼ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਇਸ ਨੇਕ ਕਾਰਜ ਨੂੰ ਨਿਰੰਤਰ ਜਾਰੀ ਰੱਖਣ ਲਈ ਪਹਿਲਾਂ ਹੀ 498 ਕਰੋੜ ਰੁਪਏ ਦੀ ਵੱਡੀ ਰਾਸ਼ੀ ਦਾ ਵਿਸ਼ੇਸ਼ ਉਪਬੰਧ (ਬਜਟ) ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲੋਕ-ਪੱਖੀ ਸਕੀਮ ਦਾ ਸਿੱਧਾ ਲਾਭ ਸੂਬੇ ਦੇ 2.83 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਕਿਸੇ ਦੇ ਸਹਾਰੇ ਨਾ ਰਹਿਣਾ ਪਵੇ।

**ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਉਹ ਦਿਵਿਆਂਗ ਵਿਅਕਤੀ ਯੋਗ ਹੋਣਗੇ, ਜਿਨ੍ਹਾਂ ਦੀ ਸਾਲਾਨਾ ਆਮਦਨ 60, 000/- ਰੁਪਏ ਜਾਂ ਇਸ ਤੋਂ ਘੱਟ ਹੈ। ਇਸ ਦੇ ਨਾਲ ਹੀ ਬਿਨੈਕਾਰ ਘੱਟੋ-ਘੱਟ 50 ਫੀਸਦੀ ਦਿਵਿਆਂਗਤਾ ਦੀ ਸ਼੍ਰੇਣੀ ਵਿੱਚ ਆਉਂਦਾ ਹੋਵੇ ਅਤੇ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਅਸਮਰੱਥ ਹੋਵੇ।**

ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸਾਂਝਾ ਕੀਤਾ ਕਿ ਮਾਨ ਸਰਕਾਰ ਦਾ 'ਰੰਗਲਾ ਪੰਜਾਬ' ਬਣਾਉਣ ਦਾ ਸੁਪਨਾ ਉਦੋਂ ਹੀ ਪੂਰਾ ਹੋ ਸਕਦਾ ਹੈ ਜਦੋਂ ਸੂਬੇ ਦਾ ਹਰ ਇੱਕ ਨਾਗਰਿਕ ਖੁਸ਼ਹਾਲ ਅਤੇ ਸੁਰੱਖਿਅਤ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਜਦੋਂ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਦਿਵਿਆਂਗ ਵਰਗ ਦੇ ਚਿਹਰਿਆਂ 'ਤੇ ਮੁਸਕਾਨ ਆਵੇਗੀ ਅਤੇ ਉਹ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਨਗੇ, ਉਦੋਂ ਹੀ ਸੱਚੇ ਅਰਥਾਂ ਵਿੱਚ ਇੱਕ ਸਮਾਵੇਸ਼ੀ (inclusive) ਅਤੇ 'ਰੰਗਲਾ ਪੰਜਾਬ' ਸਿਰਜਿਆ ਜਾ ਸਕੇਗਾ।

ਉਨ੍ਹਾਂ ਇਸ ਗੱਲ 'ਤੇ ਖਾਸ ਜ਼ੋਰ ਦਿੱਤਾ ਕਿ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸਹਾਇਤਾ ਇੱਕ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। ਇਸ ਲਈ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਲਾਭਪਾਤਰੀਆਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਹਰ ਮਹੀਨੇ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਜਾਰੀ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਲਈ ਪ੍ਰੇਸ਼ਾਨ ਨਾ ਹੋਣਾ ਪਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

CM ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਬਹਿਬਲ ਕਲਾਂ ਗੋਲੀਕਾਂਡ: BJP ਲੀਡਰ ਵਿਜੇ ਸਾਂਪਲਾ SIT ਅੱਗੇ ਹੋਏ ਪੇਸ਼

ਹਰਜੋਤ ਬੈਂਸ ਵੱਲੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਲੁਧਿਆਣਾ ਜੇਲ੍ਹ ਤੋਂ ਫਰਾਰ ਸੀਰੀਅਲ ਰੇਪਿਸਟ ਦਾ ਯੂਪੀ 'ਚ ਐਨਕਾਊਂਟਰ