Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | October 16, 2026 08:30 PM

- ਦਿੱਲੀ ਵਿੱਚ ਪ੍ਰਦਰਸ਼ਨਾਂ ਨੂੰ ਕੁਚਲਣ ਲਈ 70, 000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਮੋਦੀ ਸਰਕਾਰ ਦੇ ਵਿਰੋਧ ਦੇ ਡਰ ਨੂੰ ਦਰਸਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਜਦੋਂ ਪ੍ਰਧਾਨ ਮੰਤਰੀ ਮੋਦੀ ਪੂਰੀ ਦੁਨੀਆ ਵਿੱਚ ਘੁੰਮ ਸਕਦੇ ਹਨ, ਤਾਂ ਮੈਨੂੰ ਪੰਜਾਬ ਦੇ ਹਿੱਤਾਂ ਨੂੰ ਉਤਸ਼ਾਹਤ ਕਰਨ ਲਈ ਹਾਈ ਕੋਰਟ ਤੱਕ ਕਿਉਂ ਜਾਣਾ ਪਵੇ? ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਹਾਕੀ ਫਾਈਨਲ ਲਈ ਜਪਾਨ ਜਾਣ ਤੋਂ ਰੋਕਿਆ ਗਿਆ, ਪੰਜਾਬ ਨੂੰ ਪ੍ਰਮੋਟ ਕਰਨ ਲਈ ਫੂਡ ਫੈਸਟੀਵਲ ਲਈ ਅਦਾਲਤ ਤੋਂ ਮਨਜ਼ੂਰੀ ਲੈਣੀ ਪਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 16 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿੱਚ ਐਮਰਜੈਂਸੀ ਵਰਗੇ ਹਾਲਾਤਾਂ ਦੀ ਸਖ਼ਤ ਨਿਖੇਧੀ ਕੀਤੀ ਹੈ, ਜਿੱਥੇ 70, 000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਅਤੇ ਸਵਾਲ ਪੁੱਛਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਤੇ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਡਰ ਅਤੇ ਜ਼ੋਰ-ਜ਼ਬਰਦਸਤੀ ਨਾਲ ਨਹੀਂ ਚੱਲ ਸਕਦਾ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧ ਨੂੰ ਦਬਾਉਣ ਅਤੇ ਲੋਕਤੰਤਰੀ ਅਧਿਕਾਰਾਂ ਪ੍ਰਤੀ ਉਸ ਦੇ ਰਵੱਈਏ 'ਤੇ ਸਵਾਲ ਉਠਾਏ। ਮੁੱਖ ਮੰਤਰੀ ਨੇ ਆਪਣੀ ਸਰਕਾਰੀ ਯਾਤਰਾ 'ਤੇ ਲਗਾਈਆਂ ਗਈਆਂ ਪਾਬੰਦੀਆਂ 'ਤੇ ਵੀ ਸਵਾਲ ਖੜ੍ਹੇ ਕੀਤੇ ਅਤੇ ਦੱਸਿਆ ਕਿ ਉਨ੍ਹਾਂ ਨੂੰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਫਾਈਨਲ ਲਈ ਜਪਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਅਤੇ ਪੰਜਾਬ ਦੇ ਹਿੱਤਾਂ ਨੂੰ ਉਤਸ਼ਾਹਤ ਕਰਨ ਲਈ ਦਿੱਲੀ ਫੂਡ ਫੈਸਟੀਵਲ ਵਿੱਚ ਸ਼ਾਮਲ ਹੋਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ, ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੀ ਦੁਨੀਆ ਵਿੱਚ ਆਜ਼ਾਦੀ ਨਾਲ ਘੁੰਮ ਰਹੇ ਹਨ।

ਪ੍ਰਦਰਸ਼ਨਾਂ ਅਤੇ ਸਿਆਸੀ ਵਿਰੋਧ ਨਾਲ ਨਜਿੱਠਣ ਦੇ ਤਰੀਕੇ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ, “ਕਦੇ ਕਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਲੋਕ ਆ ਜਾਂਦੇ ਹਨ ਅਤੇ ਉਨ੍ਹਾਂ ਨੂੰ ਕੁੱਟਿਆ ਜਾਂਦਾ ਹੈ। ਕਦੇ ਕੋਈ ਸਿਆਸੀ ਪਾਰਟੀ ਚੋਣ ਕਮਿਸ਼ਨ ਬਾਰੇ ਸਵਾਲ ਪੁੱਛਦੀ ਹੈ ਤਾਂ ਉਨ੍ਹਾਂ ਨੂੰ ਕੁੱਟਿਆ ਜਾਂਦਾ ਹੈ। ਦਿੱਲੀ ਨੂੰ ਇਸ ਤਰ੍ਹਾਂ ਲੌਕਡਾਊਨ ਕਰ ਦਿੱਤਾ ਗਿਆ ਹੈ ਜਿਵੇਂ ਐਮਰਜੈਂਸੀ ਹੋਵੇ, 70, 000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਅੰਦਰ ਨਾ ਆ ਸਕੇ। ਕਿਉਂ? ਇਹ ਲੋਕਤੰਤਰੀ ਅਧਿਕਾਰ ਹਨ। ਜੇ ਲੋਕ ਆਉਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਆਉਣ ਦਿਓ।”

ਉਨ੍ਹਾਂ ਕਿਹਾ, “ਇਸ ਦੀ ਬਜਾਏ, ਉਨ੍ਹਾਂ ਨੂੰ ਫੜ ਕੇ ਜੇਲ੍ਹ ਵਿੱਚ ਸੁੱਟ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਛੋਟੇ-ਛੋਟੇ ਬੱਚਿਆਂ ਤੋਂ ਵੀ ਡਰਦੇ ਹਨ। ਸਿਰਫ਼ ਇੱਕ ਪ੍ਰੈੱਸ ਕਾਨਫਰੰਸ ਕਰੋ ਅਤੇ ਸਵਾਲਾਂ ਦੇ ਜਵਾਬ ਦਿਓ। ਮੈਂ ਗੁਜਰਾਤ ਦੇ ਲੋਕਾਂ ਨੂੰ ਵੀ ਕਹਿਣਾ ਚਾਹੁੰਦਾ ਹਾਂ ਕਿ ਉਹ ਉੱਥੇ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਲਈ ਕਹਿਣ। ਫਿਰ ਅਸੀਂ ਦੇਖਾਂਗੇ, ”

ਪੰਜਾਬ ਦੇ ਹਿੱਤਾਂ ਨੂੰ ਉਤਸ਼ਾਹਤ ਕਰਨ ਲਈ ਮੈਨੂੰ ਅਦਾਲਤ ਵਿੱਚ ਕਿਉਂ ਜਾਣਾ ਪਵੇ? — ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਈ ਕੋਰਟ ਦਾ ਧੰਨਵਾਦ ਕੀਤਾ ਜਿਸ ਨੇ ਉਨ੍ਹਾਂ ਨੂੰ ਦਿੱਲੀ ਵਿੱਚ ਇੱਕ ਫੂਡ ਫੈਸਟੀਵਲ ਵਿੱਚ ਜਾਣ ਦੀ ਮਨਜ਼ੂਰੀ ਦਿੱਤੀ ਜਿੱਥੇ ਮਾਰਕਫੈਡ ਨੇ ਸਟਾਲ ਲਾਉਣਾ ਸੀ। ਆਪਣੀ ਯਾਤਰਾ 'ਤੇ ਲਗਾਈਆਂ ਗਈਆਂ ਪਾਬੰਦੀਆਂ 'ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ, “ਹਾਈ ਕੋਰਟ ਨੇ ਮੈਨੂੰ ਦਿੱਲੀ ਫੂਡ ਫੈਸਟੀਵਲ ਵਿੱਚ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿੱਥੇ ਮਾਰਕਫੈਡ ਆਪਣਾ ਸਟਾਲ ਲਾਵੇਗਾ। ਪਰ ਇਸ ਲਈ ਸਾਨੂੰ ਹਾਈ ਕੋਰਟ ਤੋਂ ਮਨਜ਼ੂਰੀ ਕਿਉਂ ਲੈਣੀ ਪੈਂਦੀ ਹੈ? ਕੀ ਹੁਣ ਸਾਨੂੰ ਹਰ ਗੱਲ ਲਈ ਅਦਾਲਤ ਤੱਕ ਜਾਣਾ ਪਵੇਗਾ?”

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪ੍ਰਧਾਨ ਮੰਤਰੀ ਪੂਰੀ ਦੁਨੀਆ ਵਿੱਚ ਘੁੰਮ ਸਕਦੇ ਹਨ। ਉਹ ਚੀਨ, ਮਲੇਸ਼ੀਆ ਅਤੇ ਜਿੱਥੇ ਵੀ ਚਾਹੁਣ ਜਾਂਦੇ ਹਨ। ਪਰ ਜਦੋਂ ਮੈਂ ਪੰਜਾਬ ਲਈ, ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਜਾਂ ਕਿਸੇ ਫੂਡ ਫੈਸਟੀਵਲ ਵਿੱਚ ਹਿੱਸਾ ਲੈਣ ਲਈ ਕਿਤੇ ਜਾਣਾ ਚਾਹੁੰਦਾ ਹਾਂ ਜਿੱਥੇ ਮਾਰਕਫੈਡ ਨੇ ਸਟਾਲ ਲਾਉਣਾ ਹੈ ਤਾਂ ਸਾਨੂੰ ਮਨਜ਼ੂਰੀ ਨਹੀਂ ਦਿੱਤੀ ਜਾਂਦੀ। ਅਸੀਂ ਉੱਥੇ ਪੰਜਾਬ ਦੇ ਹਿੱਤਾਂ ਨੂੰ ਉਤਸ਼ਾਹਤ ਕਰਨ ਜਾ ਰਹੇ ਹਾਂ, ਕੋਈ ਸਿਆਸੀ ਰੈਲੀ ਕਰਨ ਨਹੀਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਪਾਨ ਵਿੱਚ ਹੋਣ ਵਾਲੇ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਲਈ ਆਪਣੇ ਪ੍ਰਸਤਾਵਿਤ ਦੌਰੇ ਦੀ ਮਨਜ਼ੂਰੀ ਰੱਦ ਕੀਤੇ ਜਾਣ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ, “ਪਹਿਲਾਂ, ਜਦੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਾਪਾਨ ਵਿੱਚ ਹੋ ਰਹੀ ਸੀ ਤਾਂ ਮੈਨੂੰ ਹਾਕੀ ਫਾਈਨਲ ਦੇਖਣ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਟੂਰਨਾਮੈਂਟ 27 ਤਰੀਕ ਨੂੰ ਸ਼ੁਰੂ ਹੋਣਾ ਸੀ ਅਤੇ ਹਿੱਸਾ ਲੈਣ ਵਾਲੇ ਦੇਸ਼ ਵੀ ਉਹੀ ਏਸ਼ੀਆਈ ਦੇਸ਼ ਸਨ ਜੋ ਪਹਿਲਾਂ ਜਾਪਾਨ ਵਿੱਚ ਮੁਕਾਬਲਾ ਕਰ ਚੁੱਕੇ ਸਨ।”

ਉਨ੍ਹਾਂ ਕਿਹਾ, “ਉਹ ਸਾਡੇ ਅਧਿਕਾਰੀਆਂ ਨੂੰ ਮਨਜ਼ੂਰੀ ਦੇ ਦਿੰਦੇ ਹਨ, ਪਰ ਭਗਵੰਤ ਮਾਨ ਨਹੀਂ ਜਾ ਸਕਦਾ। ਕੀ ਉਹ ਮੇਰੇ ਤੋਂ ਇੰਨੇ ਡਰੇ ਹੋਏ ਹਨ? ਮੈਂ ਉੱਥੇ ਕੋਈ ਸਿਆਸੀ ਰੈਲੀ ਕਰਨ ਨਹੀਂ ਜਾ ਰਿਹਾ। ਮੇਰਾ ਮਕਸਦ ਪੰਜਾਬ ਦੇ ਹਿੱਤਾਂ ਨਾਲ ਜੁੜੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਾ ਅਤੇ ਸੂਬੇ ਨੂੰ ਪ੍ਰਮੋਟ ਕਰਨਾ ਹੈ। ਹਾਈ ਕੋਰਟ ਨੇ ਹੁਣ ਮੈਨੂੰ ਮਾਰਕਫੈਡ ਦੇ ਸਮਾਗਮ ਲਈ ਯਾਤਰਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੈਂ ਇਹ ਮਨਜ਼ੂਰੀ ਦੇਣ ਲਈ ਅਦਾਲਤ ਦਾ ਧੰਨਵਾਦ ਕਰਦਾ ਹਾਂ। ਅਸੀਂ ਅੱਜ ਰਾਤ ਰਵਾਨਾ ਹੋ ਰਹੇ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੀ.ਐੱਮ. ਮੋਦੀ ਨੂੰ ਚੁਣੌਤੀ — ਪ੍ਰੈੱਸ ਕਾਨਫਰੰਸ ਕਰੋ ਅਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿਓ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਧੀ ਅਪੀਲ ਕੀਤੀ ਕਿ ਉਹ ਮੀਡੀਆ ਨੂੰ ਸੰਬੋਧਨ ਕਰਨ ਅਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ। ਉਨ੍ਹਾਂ ਕਿਹਾ, “ਮੈਂ ਅੱਜ ਪ੍ਰਧਾਨ ਮੰਤਰੀ ਨੂੰ ਅਪੀਲ ਕਰਨਾ ਚਾਹੁੰਦਾ ਹਾਂ: ਕਿਰਪਾ ਕਰਕੇ ਇੱਕ ਪ੍ਰੈੱਸ ਕਾਨਫਰੰਸ ਕਰੋ। 2014 ਤੋਂ ਕਿੰਨੇ ਸਾਲ ਬੀਤ ਚੁੱਕੇ ਹਨ? ਅਸੀਂ 2027 ਦੇ ਨੇੜੇ ਪਹੁੰਚ ਰਹੇ ਹਾਂ ਅਤੇ ਲਗਭਗ ਸਾਢੇ ਬਾਰਾਂ ਸਾਲ ਬੀਤ ਚੁੱਕੇ ਹਨ। ਘੱਟੋ-ਘੱਟ ਇੱਕ ਪ੍ਰੈੱਸ ਕਾਨਫਰੰਸ ਤਾਂ ਕਰੋ ਅਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿਓ। ਤੁਸੀਂ ਜਵਾਬ ਦੇਣ ਤੋਂ ਕਿਉਂ ਭੱਜਦੇ ਰਹਿੰਦੇ ਹੋ?”

ਮੁੱਖ ਮੰਤਰੀ ਨੇ ਆਖ਼ਿਰ ਵਿੱਚ ਕਿਹਾ, “ਮੈਂ ਇੱਕ ਦਿਨ ਵਿੱਚ ਤਿੰਨ ਪ੍ਰੈੱਸ ਕਾਨਫਰੰਸਾਂ ਕਰਦਾ ਹਾਂ ਅਤੇ ਮੈਨੂੰ ਕੋਈ ਡਰ ਨਹੀਂ ਹੈ ਕਿਉਂਕਿ ਮੈਂ ਇੱਕ ਇਮਾਨਦਾਰ ਆਦਮੀ ਹਾਂ। ਮੇਰੇ ਕੋਲ ਛੁਪਾਉਣ ਲਈ ਕੁਝ ਨਹੀਂ ਹੈ। ਪ੍ਰਧਾਨ ਮੰਤਰੀ ਪ੍ਰੈੱਸ ਕਾਨਫਰੰਸ ਕਿਉਂ ਨਹੀਂ ਕਰਦੇ?”

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ