Wednesday, July 29, 2026
ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

Punjab

ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ: ਮੀਤ ਹੇਅਰ

ਪੰਜਾਬ ਨਿਊਜ਼ ਐਕਸਪ੍ਰੈੱਸ | July 29, 2026 07:36 PM

- *ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ*
- *ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਨੌਜਵਾਨਾਂ ਦੇ ਅੰਦੋਲਨ ਦੀ ਕੀਤੀ ਸਰਾਹਨਾ*
- *ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ*

ਚੰਡੀਗੜ੍ਹ, 29 ਜੁਲਾਈ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ।

ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ।

ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਨੂੰ ਸੈਲਫੀ ਵੀਡਿਓ ਰਾਹੀਂ ਸਪੱਸ਼ਟੀਕਰਨ ਦੇਣਾ ਕੇਂਦਰ ਸਰਕਾਰ ਦੀ ਬੁਖਲਾਹਟ ਤੇ ਘਬਰਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸੋਧਨਾ ਬਿੱਲ ਰਾਹੀਂ ਵੱਡੇ ਦਮਗਜ਼ੇ ਮਾਰਨ ਵਾਲੀ ਕੇਂਦਰ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਨੂੰ ਉਹ ਵੱਡੇ ਸੁਧਾਰ ਦੱਸ ਰਹੇ ਹਨ, ਉਹ ਵਿਸ਼ਵ ਦੇ ਛੋਟੇ-ਛੋਟੇ ਮੁਲਕਾਂ ਅੰਦਰ ਪਹਿਲਾਂ ਹੀ ਵਿਵਸਥਾਵਾਂ ਚੱਲ ਰਹੀਆਂ ਹਨ।

ਮੀਤ ਹੇਅਰ ਨੇ ਕਿਹਾ ਕਿ ਨਵੇਂ ਬਿੱਲ ਵਿੱਚ ਸਜ਼ਾ ਵਧਾਉਣ ਦੀ ਤਜਵੀਜ਼ ਹੈ ਜਦੋਂ ਕਿ ਸਜ਼ਾ ਦੀ ਵਿਵਸਥਾ ਪਹਿਲਾਂ ਹੀ ਮੌਜੂਦ ਪਰ 2024 ਤੋਂ ਕਿਸੇ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ - ਬਰਿੰਦਰ ਕੁਮਾਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 190ਵਾਂ ਦਿਨ: ਪੰਜਾਬ ਪੁਲਿਸ ਵੱਲੋਂ 641 ਥਾਈਂ ਛਾਪੇਮਾਰੀ; 313 ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਰਹੇ - ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਪੰਜਾਬ ਸਰਕਾਰ ਵੱਲੋਂ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ