Tuesday, August 18, 2026

Punjab

ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਦੀ ਉਤਾਰੀ ਦਸਤਾਰ, SGPC ਪ੍ਰਧਾਨ ਵੱਲੋਂ ਨਿੰਦਾ

ਪੰਜਾਬ ਨਿਊਜ਼ ਐਕਸਪ੍ਰੈੱਸ | August 18, 2026 05:14 PM

- ਹਲਕਾ ਮਲੋਟ ਦੇ ਪਿੰਡ ਲਾਲਬਾਈ ’ਚ ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 18 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਲਾਲਬਾਈ, ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਵਿਚ ਡਿਸਪੈਂਸਰੀ ਦੀ ਉਸਾਰੀ ਨਾਲ ਸਬੰਧਤ ਮਾਮਲੇ ਵਿਚ ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਆਗੂ ਸ. ਹਰਭਗਵਾਨ ਸਿੰਘ ਸਿੱਧੂਪੁਰ ਦੀ ਦਸਤਾਰ ਉਤਾਰੇ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਅੰਦਰ ਕਿਸੇ ਵੀ ਵਿਅਕਤੀ ਨਾਲ ਹੁਲੜਬਾਜ਼ੀ ਕਰਨਾ ਅਤੇ ਖ਼ਾਸ ਕਰਕੇ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਦੀ ਪੱਗ ਉਤਾਰਨ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਹਿਚਾਣ ਹੈ, ਜਿਸ ਦਾ ਸਤਿਕਾਰ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਹਰੇਕ ਲਈ ਸਤਿਕਾਰ, ਸੇਵਾ ਅਤੇ ਭਾਈਚਾਰਕ ਸਾਂਝ ਦਾ ਕੇਂਦਰ ਹੈ। ਇਸ ਲਈ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿੱਚ ਅਜਿਹੀ ਹੁਲੜਬਾਜ਼ੀ ਨੂੰ ਕਿਸੇ ਵੀ ਕੀਮਤ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਦਸਤਾਰ ਦੀ ਬੇਅਬਦੀ ਕਰਨ ਵਾਲੇ ਵਿਅਕਤੀਆਂ ਖਿਲਾਫ ਪ੍ਰਸ਼ਾਸਨ ਸਖ਼ਤ ਕਾਰਵਾਈ ਯਕੀਨੀ ਬਣਾਵੇ, ਤਾਂ ਜੋ ਕੋਈ ਵੀ ਵਿਅਕਤੀ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾ

ਪਾਰਸ ਹੈਲਥ ਪੰਚਕੂਲਾ ਵਿਖੇ 100 ਲੋਕਾਂ ਨੇ ਅੰਗਦਾਨ ਦੀ ਸਹੁੰ ਚੁੱਕੀ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਕੋਲਕਾਤਾ ਵਿੱਚ ਅਨੂੰਰੀਤ ਪਾਲ ਕੌਰ ਦਾ ‘ਅਪਰਾਜੀਤਾ 2026’ ਸਨਮਾਨ ਨਾਲ ਸਨਮਾਨ

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ