Saturday, August 01, 2026
ਤਾਜਾ ਖਬਰਾਂ
ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

Punjab

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਕਾਰਕੁੰਨ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | August 01, 2026 05:05 PM

- *ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ*
- *ਪੁਲਿਸ ਨੇ ਤਸਕਰੀ ਲਈ ਵਰਤੀ ਜਾ ਰਹੀ ਹੌਂਡਾ ਸਿਟੀ ਕਾਰ ਵੀ ਕੀਤੀ ਜ਼ਬਤ*

ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਸਰਹੱਦੀ ਖੇਤਰ ਵਿੱਚ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਅੱਗੇ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਦੇ ਸਾਥੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਹਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਸਰਹੱਦੀ ਖੇਤਰ ਵਿੱਚ ਆਪਣੇ ਪਾਕਿਸਤਾਨੀ ਸਾਥੀਆਂ ਵੱਲੋਂ ਡਰੋਨ ਰਾਹੀਂ ਭੇਜੀਆਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਆਪਣੇ ਇੱਕ ਹੋਰ ਸਾਥੀ ਓਮ ਸ਼ਰਮਾ ਤੱਕ ਪਹੁੰਚਾਉਂਦੇ ਹਨ, ਜੋ ਉਨ੍ਹਾਂ ਖੇਪਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਤੱਕ ਡਿਲੀਵਰ ਕਰਦਾ ਹੈ।

ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ਼ੱਕੀ ਓਮ ਨੂੰ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਡਿਲੀਵਰ ਕਰਨ ਲਈ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਸੋਹੀਆਂ ਕਲਾਂ ਦੇ ਖੇਤਰ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਛਾਪੇਮਾਰੀ ਕੀਤੀ ਅਤੇ ਸੋਹੀਆਂ ਕਲਾਂ ਵਿਖੇ ਦਾਣਾ ਮੰਡੀ ਨੇੜਿਓਂ ਓਮ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਵਿੱਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਪਹਿਲਾਂ ਤੋਂ ਬੇਨਕਾਬ ਕੀਤੇ ਜਾ ਚੁੱਕੇ ਹੋਰ ਨਸ਼ਾ ਤਸਕਰੀ ਮਾਡਿਊਲਾਂ ਨਾਲ ਇਸ ਗਿਰੋਹ ਦੇ ਸੰਭਾਵੀ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 48 ਮਿਤੀ 31-07-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ GST ਮਾਲੀਏ 'ਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ: ਹਰਪਾਲ ਚੀਮਾ

ਪਟਿਆਲਾ ਵਿੱਚ ਰਾਜਾ ਵੜਿੰਗ ਦਾ ਚੰਨੀ ਸਮਰਥਕਾਂ ਨੇ ਕੀਤਾ ਵਿਰੋਧ

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

’ਮੁੱਖ ਮੰਤਰੀ ਸਿਹਤ ਯੋਜਨਾ’: 708 ਫੇਫੜਿਆਂ ਦੇ ਕੈਂਸਰ ਵਾਲੇ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ

27 ਹਫਤਿਆਂ ਦੀ ਜਨਮੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੀ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਵੱਡੀ ਖ਼ਬਰ: ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ ਲਿਆਏਗੀ ਬਿੱਲ

ਸਾਬਕਾ ਵਿਧਾਇਕ ਮਦਨ ਜਲਾਲਪੁਰ ਨੂੰ ਕਾਂਗਰਸ ਨੇ ਕੀਤਾ ਸਸਪੈਂਡ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ - ਐਡਵੋਕੇਟ ਧਾਮੀ

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ