Sunday, May 03, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | May 03, 2026 06:53 PM

- ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
- ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਅੰਮ੍ਰਿਤਸਰ, 3 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਸਕਤਰਾ (ਤਰਨ ਤਾਰਨ), ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਬੁੱਗਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਮੋਟਰਸਾਈਕਲ (ਪੀਬੀ46 ਏਐਲ 2286) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਜੰਟ ਸਿੰਘ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਗੁਰਜੰਟ ਨੂੰ ਪਾਕਿਸਤਾਨੀ ਤਸਕਰ ਨੇ ਉਸਦੇ ਪਿੰਡ ਦੇ ਆਲੇ-ਦੁਆਲੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈ ਗਈ ਹੈਰੋਇਨ ਦੀ ਖੇਪ ਹਾਸਲ ਕਰਨ ਦਾ ਜ਼ਿੰਮਾ ਸੌਂਪਿਆ ਸੀ, ਜੋ ਉਸ ਨੇ ਅੱਗੇ ਆਪਣੇ ਸਾਥੀਆਂ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਡਿਲੀਵਰ ਕਰਨੀ ਸੀ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਅੰਮ੍ਰਿਤਸਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਗੁਰਜੰਟ ਨੂੰ ਡਰੋਨ ਰਾਹੀਂ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਆਪਣੇ ਸਾਥੀਆਂ ਤੱਕ ਪਹੁੰਚਾਉਣ ਜਾ ਰਿਹਾ ਹੈ। ਇਸ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਟੋਲ ਪਲਾਜ਼ਾ ਦੇ ਨੇੜੇ ਅੰਮ੍ਰਿਤਸਰ ਤੋਂ ਛਬਾਲ ਰੋਡ ਦੇ ਆਲੇ-ਦੁਆਲੇ ਵਿਸ਼ੇਸ਼ ਨਾਕੇ ਲਗਾਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਮੁਲਜ਼ਮਾਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 28 ਮਿਤੀ 02-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਜਪਾ 'ਚ ਸ਼ਾਮਿਲ ਹੋਏ ਰਾਘਵ ਚੱਢਾ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ

ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਪੰਜਾਬ ਦਾ ਓਬੀਸੀ ਸਮਾਜ ਇੱਕਜੁੱਟ ਹੋ ਜਾਓ, ਅਗਲੀ ਵਾਰ ਸਰਕਾਰ ਭਾਜਪਾ ਦੀ ਹੋਵੇਗੀ - ਨਾਇਬ ਸਿੰਘ ਸੈਣੀ

ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਚੀਮਾ

ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ: 7 ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

2ਵੀਂ ਜਮਾਤ ਦੇ ਵਿਦਿਆਰਥੀ ਦਾ ਸ਼ੌਂਕੀ ਹਾਲਾਤਾਂ 'ਚ ਗੋਲੀਆਂ ਮਾਰ ਕੇ ਕਤਲ

ਹੁਣ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਲੋੜ ਨਹੀਂ; ਸਾਡੀ ਸਰਕਾਰ ਸਾਰਿਆਂ ਲਈ ਰੋਜ਼ਗਾਰ ਦਾ ਹੱਲ ਕਰ ਰਹੀ - CM ਮਾਨ

ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ